01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਹੁਸ਼ਿਆਰਪੁਰ ਦੇ ਕੰਢੀ ਖੇਤਰ 'ਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 16-04-2026

 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਟਾਂਡਾ (ਹੁਸ਼ਿਆਰਪੁਰ), 15 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ)-ਪੰਜਾਬ ਦੇ ਕੰਢੀ ਖੇਤਰ 'ਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਂਡਾ ਉੜਮੁੜ 'ਚ 150 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ | ਉਨ੍ਹਾਂ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੰਬੇ ਸਮੇਂ ਤੋਂ ਅਣਗੌਲੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ | ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ 'ਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰਸਾਇਆ | ਸਮਾਗਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ 'ਤੇ ਲਿਖਿਆ ਕਿ ਅੱਜ ਮੈਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ 'ਚ 150 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਸੰਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ 'ਚ ਹਿੱਸਾ ਲਿਆ | ਸਾਡੀ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੀ ਹੈ | ਉਨ੍ਹਾਂ ਅੱਗੇ ਲਿਖਿਆ ਕਿ ਖੇਤਰ ਦੀਆਂ ਸੰਪਰਕ ਸੜਕਾਂ ਦੇ ਨਵੀਨੀਕਰਨ ਲਈ 141.88 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ | ਨਾਲ ਹੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਜਾਣ ਵਾਲੀ ਸੰਗਤ ਦੀ ਸਹੂਲਤ ਲਈ 2.39 ਕਰੋੜ ਰੁਪਏ ਦੀ ਲਾਗਤ ਨਾਲ ਇਕ 'ਉੱਚ ਪੱਧਰੀ ਪੁਲ' ਬਣਾਇਆ ਜਾਵੇਗਾ | ਸਿਹਤ ਸਹੂਲਤਾਂ ਦਾ ਵਿਸਥਾਰ ਕਰਦਿਆਂ 3.30 ਕਰੋੜ ਰੁਪਏ ਦੀ ਲਾਗਤ ਨਾਲ 6 ਪਿੰਡਾਂ 'ਚ 'ਹੈਲਥ ਐਂਡ ਵੈੱਲਨੈੱਸ ਸੈਂਟਰ' ਸਥਾਪਿਤ ਕੀਤੇ ਜਾ ਰਹੇ ਹਨ ਤੇ 1.35 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਦੀਵਾਲਾ 'ਚ ਇਕ 'ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ' ਸਥਾਪਿਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਪਿੰਡ ਤਲਵੰਡੀ ਡੱਡੀਆਂ 'ਚ 1.54 ਕਰੋੜ ਰੁਪਏ ਦੀ ਲਾਗਤ ਵਾਲਾ ਇਕ ਜਲ ਸਪਲਾਈ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ | ਆਮ ਆਦਮੀ ਦੀ ਸਰਕਾਰ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਤੇ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਕੰਢੀ ਖੇਤਰ 'ਚ 70 ਸਾਲਾਂ ਬਾਅਦ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ | ਟਾਂਡਾ ਉੜਮੁੜ 'ਚ ਸੰਪਰਕ ਸੜਕਾਂ ਦਾ ਨਵੀਨੀਕਰਨ ਅਤੇ ਵਿਕਸਿਤ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਛੇ ਪਿੰਡਾਂ ਕੰਧਾਲਾ ਸੇਖਾਂ, ਰਾਜਪੁਰ, ਧੁੱਗਾ ਕਲਾਂ, ਪ੍ਰੇਮਪੁਰ, ਗਿਲਜੀਆਂ ਅਤੇ ਜਹੂਰਾ 'ਚ ਆਧੁਨਿਕ ਹੈਲਥ ਐਂਡ ਵੈਲਨੈਸ ਸੈਂਟਰ ਵਿਕਸਿਤ ਕੀਤੇ ਜਾ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇਕ-ਇਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯੋਜਨਾ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਸ਼ੁਰੂ ਕੀਤੀ ਹੈ, ਜਿਸ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਲਈ ਤਹਿ ਦਿਲੋਂ ਕੰਮ ਕਰ ਰਹੀ ਹੈ ਤੇ 90 ਫ਼ੀਸਦ ਘਰਾਂ ਨੂੰ ਮੁਫਤ ਬਿਜਲੀ, ਬਿਨਾਂ ਕਿਸੇ ਭਿ੍ਸ਼ਟਾਚਾਰ ਤੋਂ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਵਾਉਣਾ, ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ | ਉਨ੍ਹਾਂ ਕਿਹਾ ਕਿ ਸਿੰਚਾਈ ਲਈ ਅੱਜ 71 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫ਼ੀਸਦ ਤੱਕ ਵਧਾ ਦਿੱਤਾ ਜਾਵੇਗਾ | 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਲੋਕਾਂ ਦਾ ਭਾਰੀ ਹੁੰਗਾਰਾ 'ਆਪ' ਅਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਉਨ੍ਹਾਂ ਦੇ ਪਿਆਰ ਨੂੰ ਦਰਸਾਉਂਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਸਭ ਤੋਂ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਹਨ, ਜੋ ਲੋਕਾਂ ਲਈ ਦਿਲੋਂ ਕੰਮ ਕਰ ਰਹੇ ਹਨ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਲਕਾ ਇੰਚਾਰਜ ਮੁਕੇਰੀਆਂ ਗੁਰਧਿਆਨ ਸਿੰਘ ਮੁਲਤਾਨੀ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਮਲਿਕ, ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਸੰਦੀਪ ਸੈਣੀ, ਅਮਿਤ ਨੇਗੀ, ਗੁਰਵਿੰਦਰ ਸਿੰਘ ਪਾਵਲਾ, ਹਰਮੀਤ ਸਿੰਘ ਅÏਲਖ, ਰਜਿੰਦਰ ਸਿੰਘ ਮਾਰਸ਼ਲ, ਕਮਲ ਧੂਤ, ਸਾਬਕਾ ਚੇਅਰਮੈਨ ਹਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ-8 ਮੌਤਾਂ
Ad Position 24