31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼੍ਰੋਮਣੀ ਕਮੇਟੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਲਈ 1-1 ਲੱਖ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 16-04-2026
ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਬੀਤੀ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਵਾਪਰੇ ਦਰਦਨਾਕ ਹਾਦਸੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਦੀਪ ਸਿੰਘ ਕਲੌੜ ਅਤੇ ਸਵਰਨ ਸਿੰਘ ਸ਼ਿਵਦਾਸਪੁਰ ਨੇ ਪਿੰਡ ਮੈਣਮਾਜਰੀ ਪਹੁੰਚ ਕੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਇਸ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਮਿ੍ਤਕਾਂ ਦੇ ਪਰਿਵਾਰਾਂ ਨੂੰ ਲੱਖ-ਲੱਖ ਰੁਪਏ ਸਹਿਯੋਗ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ | ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਪਿੰਡ ਮੈਣ ਮਾਜਰੀ ਵਿਚ 6 ਮਿ੍ਤਕਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਦੋਂਕਿ ਪਿੰਡ ਗ੍ਰੰਥੀ ਗਿਆਨੀ ਇਕਬਾਲ ਸਿੰਘ ਦੀ ਮਿ੍ਤਕ ਦੇਹ ਅੰੰਤਿਮ ਰਸਮਾਂ ਲਈ ਉਨ੍ਹਾਂ ਦੇ ਜੱਦੀ ਪਿੰਡ ਛੰਨਾ ਜ਼ਿਲ੍ਹਾ ਸੰਗਰੂਰ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਉਕਤ ਮੰਦਭਾਗੀ ਘਟਨਾ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ |

Ad Position 22
No active advertisement
ਪਿਛਲੀ ਖ਼ਬਰ ਫਿਰ ਲੜਕੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸਾਬਕਾ ਸਪੀਕਰ ਮੀਰਾ ਕੁਮਾਰ ਤੇ ਮਾਇਆਵਤੀ ਨੇ ਵੀ ਕੀਤਾ ਸਮਰਥਨ
Ad Position 24