23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹਾਫ਼ਿਜ਼ ਸਈਦ ਦੇ ਕਰੀਬੀ ਅਮੀਰ ਹਮਜ਼ਾ ਨੂੰ ਲਾਹੌਰ 'ਚ ਮਾਰੀ ਗੋਲੀ, ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੈਂਬਰ ਅਮੀਰ ਹਮਜ਼ਾ ਨੂੰ ਗੋਲੀਆਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਹਮਜ਼ਾ ਲਾਹੌਰ 'ਚ ਇਕ ਨਿਊਜ਼ ਚੈਨਲ ਦੇ ਦਫ਼ਤਰ ਤੋਂ ਬਾਹਰ ਆ ਰਿਹਾ ਸੀ | ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ | ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬੰਦੂਕਧਾਰੀ ਹਮਲਾ ਕਰਨ ਤੋਂ ਬਾਅਦ ਫ਼ਰਾਰ ਹੋ ਗਏ | ਅਮੀਰ ਹਮਜ਼ਾ ਲੰਬੇ ਸਮੇਂ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ 'ਚ ਸ਼ਾਮਿਲ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਪ੍ਰਮੁੱਖ ਅਤੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਦੇ ਕਰੀਬੀ ਸਾਥੀ ਅਮੀਰ ਹਮਜ਼ਾ ਨੂੰ ਲਸ਼ਕਰ ਦੇ ਪ੍ਰਚਾਰ ਅਤੇ ਫ਼ੰਡ ਇਕੱਠਾ ਕਰਨ 'ਚ ਮਾਹਿਰ ਮੰਨਿਆ ਜਾਂਦਾ ਹੈ | ਉਹ ਅਫ਼ਗਾਨਿਸਤਾਨ 'ਚ ਮੁਜ਼ਾਹਦੀਨ ਵਜੋਂ ਵੀ ਲੜ ਚੁੱਕਿਆ ਹੈ | ਹਮਜ਼ਾ ਆਪਣੀ ਕੱਟੜਪੰਥੀ ਵਿਚਾਰਧਾਰਾ ਅਤੇ ਭੜਕਾਊ ਭਾਸ਼ਣਾਂ ਲਈ ਜਾਣਿਆ ਜਾਂਦਾ ਹੈ | ਉਸ ਨੇ ਲਸ਼ਕਰ ਦੇ ਸਰਕਾਰੀ ਰਸਾਲਿਆਂ ਦੇ ਸੰਪਾਦਕ ਵਜੋਂ ਸੇਵਾ ਨਿਭਾਈ ਹੈ ਅਤੇ ਕਈ ਵਿਵਾਦਪੂਰਨ ਕਿਤਾਬਾਂ ਲਿਖੀਆਂ ਹਨ, ਜਿਨ੍ਹਾਂ 'ਚ 'ਕਾਫ਼ਲਾ ਦਾਵਤ ਔਰ ਸ਼ਹਾਦਤ' ਵੀ ਸ਼ਾਮਿਲ ਹੈ | ਅਮਰੀਕੀ ਖ਼ਜ਼ਾਨਾ ਵਿਭਾਗ ਨੇ ਹਮਜ਼ਾ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ | ਦੱਸਿਆ ਜਾ ਰਿਹਾ ਹੈ ਕਿ ਅਮੀਰ ਹਮਜ਼ਾ ਨੇ ਜੈਸ਼-ਏ-ਮਨਕਫਾ ਨਾਮਕ ਇਕ ਵੱਖਰਾ ਸਮੂਹ ਵੀ ਬਣਾਇਆ ਹੈ, ਜੋ ਪਾਕਿ 'ਚ ਸੁਤੰਤਰ ਤੌਰ 'ਤੇ ਕੰਮ ਕਰਦਾ ਹੈ | ਇਸ ਸਮੂਹ ਦਾ ਮੁੱਖ ਉਦੇਸ਼ ਜੰਮੂ ਅਤੇ ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੈ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ <br/> ਅਗਲੀ ਖ਼ਬਰ ਕੇਂਦਰ ਅੱਜ ਕਰ ਸਕਦਾ ਹੈ ਕਣਕ ਦੀ ਖਰੀਦ ਲਈ ਮਾਪਦੰਡਾਂ 'ਚ ਛੋਟਾਂ ਦਾ ਐਲਾਨ
Ad Position 24