23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਇਜ਼ਰਾਈਲ ਤੇ ਲਿਬਨਾਨ 10 ਦਿਨਾਂ ਦੀ ਜੰਗਬੰਦੀ ਲਈ ਸਹਿਮਤ-ਟਰੰਪ

Ad Position 21
No active advertisement
ਅਜੀਤ ਡੈਸਕ 17-04-2026

ਰਾਸ਼ਟਰਪਤੀ ਜੋਸਫ਼ ਔਨ ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਤੋਂ ਬਾਅਦ ਹੋਇਆ ਸੰਭਵ
ਵਾਸ਼ਿੰਗਟਨ, 16 ਅਪ੍ਰੈਲ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਅਤੇ ਲਿਬਨਾਨ 10 ਦਿਨਾਂ ਦੀ ਜੰਗਬੰਦੀ ਲਈ ਸਹਿਮਤ ਹੋ ਗਏ ਹਨ | ਟਰੰਪ ਨੇ ਸੋਸ਼ਲ ਮੀਡੀਆ 'ਤੇ ਜੰਗਬੰਦੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਲਿਬਨਾਨ ਦੇ ਰਾਸ਼ਟਰਪਤੀ ਜੋਸਫ਼ ਔਨ ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਸ਼ਾਨਦਾਰ ਗੱਲਬਾਤ ਤੋਂ ਬਾਅਦ ਸੰਭਵ ਹੋਇਆ ਹੈ | ਜ਼ਿਕਰਯੋਗ ਹੈ ਕਿ ਇਜ਼ਰਾਈਲ ਅਤੇ ਈਰਾਨ ਸਮਰਥਿਤ ਹਥਿਆਰਬੰਦ ਸਮੂਹ ਹਿਜ਼ਬੁੱਲਾ ਵਿਚਕਾਰ ਇਕ ਮਹੀਨੇ ਤੋਂ ਵੱਧ ਸਮੇਂ ਦੀ ਜੰਗ ਤੋਂ ਬਾਅਦ ਵਾਸ਼ਿੰਗਟਨ 'ਚ ਲਿਬਨਾਨ ਅਤੇ ਇਜ਼ਰਾਈਲ ਵਿਚਾਲੇ ਕਈ ਦਹਾਕਿਆਂ ਤੋਂ ਬਾਅਦ ਸਿੱਧੀ ਕੂਟਨੀਤਕ ਗੱਲਬਾਤ ਹੋਈ | ਇਹ ਜੰਗਬੰਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ 2:30 ਵਜੇ ਤੋਂ ਸ਼ੁਰੂ ਹੋਵੇਗੀ | ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੂੰ ਸਥਾਈ ਸ਼ਾਂਤੀ ਲਈ ਇਜ਼ਰਾਈਲ ਅਤੇ ਲਿਬਨਾਨ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ | ਟਰੰਪ ਨੇ ਕਿਹਾ ਕਿ ਮੈਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਲਿਬਨਾਨ ਦੇ ਰਾਸ਼ਟਰਪਤੀ ਜੋਸੇਫ ਔਨ ਨੂੰ ਵਾਈਟ ਹਾਊਸ 'ਚ ਸੱਦਾਗਾਂ | ਇਹ 1983 ਤੋਂ ਬਾਅਦ ਇਜ਼ਰਾਈਲ ਅਤੇ ਲਿਬਨਾਨ ਦੇ ਵਿਚਕਾਰ ਪਹਿਲੀ ਸਾਰਥਕ ਗੱਲਬਾਤ ਹੋਵੇਗੀ | ਉਨ੍ਹਾਂ ਕਿਹਾ ਕਿ ਦੋਵੇਂ ਪੱਖ ਸ਼ਾਂਤੀ ਚਾਹੁੰਦੇ ਹਨ ਅਤੇ ਮੈਨੂੰ ਵਿਸ਼ਵਾਸ਼ ਹੈ ਕਿ ਇਹ ਜਲਦੀ ਸੰਭਵ ਹੋਵੇਗੀ | ਲਿਬਨਾਨ ਦੇ ਪ੍ਰਧਾਨ ਮੰਤਰੀ ਨਵਾਫ਼ ਸਲਾਮ ਨੇ ਇਜ਼ਰਾਈਲ ਨਾਲ ਅਸਥਾਈ ਜੰਗਬੰਦੀ ਸਮਝੌਤੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਲਿਬਨਾਨ ਜੰਗ ਦੀ ਸ਼ੁਰੂਆਤ ਤੋਂ ਹੀ ਇਸ ਦੀ ਮੰਗ ਕਰ ਰਿਹਾ ਸੀ | ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਸ ਸਮਝੌਤੇ ਨਾਲ ਸੰਘਰਸ਼ ਕਾਰਨ ਹਿਜ਼ਰਤ ਕਰ ਗਏ ਲੋਕਾਂ ਨੂੰ ਆਪਣੇ ਘਰਾਂ 'ਚ ਪਰਤਣ ਦਾ ਮੌਕਾ ਮਿਲੇਗਾ | ਪ੍ਰਧਾਨ ਮੰਤਰੀ ਸਲਾਮ ਨੇ ਜੰਗਬੰਦੀ ਤੱਕ ਪਹੁੰਚਣ ਲਈ ਕੀਤੇ ਗਏ ਅੰਤਰਰਾਸ਼ਟਰੀ ਯਤਨਾਂ ਦੀ ਵੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਬਟਾਲਾ 'ਚ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਅਗਲੀ ਖ਼ਬਰ ਈਰਾਨ ਨੇ ਅਮਰੀਕਾ ਵਲੋਂ ਬੰਦਰਗਾਹਾਂ ਤੋਂ ਨਾਕੇਬੰਦੀ ਨਾ ਹਟਾਉਣ 'ਤੇ ਖਾੜੀ ਖੇਤਰ 'ਚ ਵਪਾਰ ਰੋਕਣ ਦੀ ਦਿੱਤੀ ਧਮਕੀ
Ad Position 24