22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੁੱਖ ਮੰਤਰੀ ਵਲੋਂ ਬਟਾਲਾ 'ਚ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 17-04-2026

ਨਵੇਂ ਬੱਸ ਅੱਡੇ ਸਮੇਤ ਹੋਰ ਪ੍ਰਾਜੈਕਟਾਂ ਨੂੰ ਮਿਲੀ ਹਰੀ ਝੰਡੀ
ਨਵੀਂ ਪੁਲਿਸ ਲਾਈਨ ਬਣਾਉਣ ਲਈ 14.81 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿਚ ਸ਼ਾਮਿਲ ਬਟਾਲਾ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ | ਹਲਕਾ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਈ ਪ੍ਰਭਾਵਸ਼ਾਲੀ ਰੈਲੀ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਸਥਾਰ ਕਰਨ ਲਈ ਵੱਖ--ਵੱਖ ਪ੍ਰਾਜੈਕਟ ਦੇਣ ਲਈ ਅਸੀਂ ਵਚਨਬੱਧ ਹਾਂ | ਉਨ੍ਹਾਂ ਕਿਹਾ ਕਿ ਇਥੋਂ ਦੀ ਨਗਰ ਨਿਗਮ ਵਲੋਂ 95.72 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਦੇ ਨਿਰਮਾਣ 'ਤੇ 65.09 ਕਰੋੜ ਰੁਪਏ ਖਰਚੇ ਜਾਣਗੇ | ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ 'ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ | ਬਟਾਲਾ ਹਲਕੇ ਵਿਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ | ਉਨ੍ਹਾਂ ਨੇ ਰਵਾਇਤੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ ਲੋਕਾਂ ਤੋਂ ਦੂਰ ਹੋ ਗਈਆਂ ਸਨ, ਜਿਸ ਕਰ ਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ, ਜਦਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕੀਤਾ ਹੈ, ਜਿਸ ਵਿਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ | ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਚੁਟਕੀ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਂਅ 'ਪਰਿਵਾਰ ਬਚਾਓ ਯਾਤਰਾ' ਹੈ, ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ, ਪਰ ਦੂਜੀਆਂ ਪਾਰਟੀਆਂ ਦੇ ਆਗੂਆਂ ਨੇ ਬਿਜਲੀ ਖਰੀਦ ਸਮਝੌਤਿਆਂ ਤੋਂ ਅਤੇ ਨਿੱਜੀ ਫਰਮਾਂ ਤੋਂ ਸੂਬੇ ਨੂੰ ਸਪਲਾਈ ਕੀਤੇ ਗਏ ਕੋਲੇ ਤੋਂ ਵੀ ਪੈਸਾ ਕਮਾਇਆ | ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ ਅਤੇ 2024-25 ਵਿਚ ਇਸ ਖਾਣ ਨੇ 70 ਲੱਖ ਮੀਟਿ੍ਕ ਟਨ ਕੋਲੇ ਦੀ ਸਪਲਾਈ ਦਾ ਟੀਚਾ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਅਕਤੂਬਰ 2022 ਵਿਚ ਪਛਵਾੜਾ ਤੋਂ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ 'ਆਪ' ਸਰਕਾਰ ਨੇ 1,462 ਕਰੋੜ ਰੁਪਏ ਦੀ ਬਚਤ ਕੀਤੀ ਹੈ | ਇਸ ਮੌਕੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ | ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿਚ ਅਜਿਹੇ ਮੁੱਖ ਮੰਤਰੀ ਹਨ, ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ | ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਦਾ ਬਟਾਲਾ ਦੀ ਪਵਿੱਤਰ ਧਰਤੀ 'ਤੇ ਆਉਣ 'ਤੇ ਨਿੱਘਾ ਸਵਾਗਤ ਕੀਤਾ | ਉਨ੍ਹਾਂ ਵੱਡੀ ਤਦਾਦ 'ਚ ਬਟਾਲਾ ਵਾਸੀਆਂ ਦਾ ਰੈਲੀ ਵਿਚ ਸ਼ਿਰਕਤ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਾਰੰਗਪ੍ਰੀਤ ਸਿੰਘ ਐਸ.ਡੀ.ਐਮ. ਬਟਾਲਾ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅੰਮਿ੍ਤ ਕਲਸੀ, ਤਰੁਨ ਕਲਸੀ, ਗੁਰਦੇਵ ਸਿੰਘ ਲੱਖਣਾ ਸਟੇਟ ਸੈਕਰੇਟਰੀ, ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਪੰਨੂੰ, ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਯਸ਼ਪਾਲ ਚੌਹਾਨ, ਪਿ੍ੰਸ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਸਿਮਰਜੀਤ ਸਿੰਘ, ਚੇਅਰਪਰਸਨ ਕਰਮਜੀਤ ਕੌਰ, ਉਪ ਚੇਅਰਮੈਨ ਮਿੰਟੂ ਤੱਤਲਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਦੋ ਜਹਾਜ਼ ਟਕਰਾਏ ਅਗਲੀ ਖ਼ਬਰ ਇਜ਼ਰਾਈਲ ਤੇ ਲਿਬਨਾਨ 10 ਦਿਨਾਂ ਦੀ ਜੰਗਬੰਦੀ ਲਈ ਸਹਿਮਤ-ਟਰੰਪ
Ad Position 24