22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਿੱਲੀ ਹਵਾਈ ਅੱਡੇ 'ਤੇ ਦੋ ਜਹਾਜ਼ ਟਕਰਾਏ

Ad Position 21
No active advertisement
ਅਜੀਤ ਡੈਸਕ 17-04-2026
ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਦਿੱਲੀ ਹਵਾਈ ਅੱਡੇ 'ਤੇ ਅੱਜ ਦੁਪਹਿਰ ਵੇਲੇ ਸਪਾਈਸਜੈੱਟ ਦਾ ਜਹਾਜ਼ ਪਾਰਕਿੰਗ ਏਰੀਏ 'ਚ ਖੜ੍ਹੇ ਅਕਾਸਾ ਏਅਰਲਾਈਨ ਦੇ ਜਹਾਜ਼ ਨਾਲ ਟਕਰਾਅ ਗਿਆ | ਇਸ ਕਾਰਨ ਦੋਵਾਂ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਸਾਰੇ ਯਾਤਰੀ ਅਤੇ ਅਮਲੇ ਦੇ ਮੈਂਬਰ ਸੁਰੱਖਿਅਤ ਹਨ | ਸਪਾਈਸਜੈੱਟ ਦੇ ਬੁਲਾਰੇ ਅਨੁਸਾਰ ਇਸ ਹਾਦਸੇ 'ਚ ਉਨ੍ਹਾਂ ਦੇ ਜਹਾਜ਼ ਦੇ ਸੱਜੇ ਖੰਭ (ਰਾਈਟ ਵਿੰਗ) ਨੂੰ ਨੁਕਸਾਨ ਪਹੁੰਚਿਆ ਹੈ ਅਤੇ ਅਕਾਸਾ ਜਹਾਜ਼ ਦਾ ਪੱਖਾ ਵੀ ਨੁਕਸਾਨਿਆ ਗਿਆ ਹੈ | ਹਾਦਸੇ ਤੋਂ ਬਾਅਦ ਸਪਾਈਸਜੈੱਟ ਦੇ ਜਹਾਜ਼ ਨੂੰ ਦਿੱਲੀ 'ਚ ਹੀ ਪਾਸੇ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਦੀ ਵਰਤੋਂ ਉਡਾਣ ਲਈ ਨਹੀਂ ਕੀਤੀ ਜਾਵੇਗੀ | ਫਲਾਈਟ ਰਡਾਰ-24 ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਲੇਹ ਤੋਂ ਆਇਆ ਸਪਾਈਸਜੈੱਟ ਦਾ ਜਹਾਜ਼ ਗੇਟ ਵੱਲ ਵਧ ਰਿਹਾ ਸੀ ਅਤੇ ਅਕਾਸਾ ਏਅਰ ਦਾ ਜਹਾਜ਼ ਹੈਦਰਾਬਾਦ ਜਾਣ ਲਈ ਪੁਸ਼ਬੈਕ ਕਰ ਰਿਹਾ ਸੀ | ਇਸ ਹਾਦਸੇ ਕਾਰਨ ਦਿੱਲੀ ਤੋਂ ਹੈਦਰਾਬਾਦ ਜਾ ਰਹੀ ਉਡਾਣ ਕਿਉ ਪੀ-1406 ਨੂੰ ਵਾਪਸ ਪਾਰਕਿੰਗ ਬੇਅ 'ਚ ਮੁੜਨਾ ਪਿਆ | ਸਾਰੇ ਯਾਤਰੀਆਂ ਅਤੇ ਅਮਲੇ ਦੇ ਮੈਂਬਰਾਂ ਨੂੰ ਜਹਾਜ਼ 'ਚੋਂ ਸੁਰੱਖਿਅਤ ਉਤਾਰ ਲਿਆ ਗਿਆ | ਅਕਾਸਾ ਦੀ ਟੀਮ ਨੇ ਯਾਤਰੀਆਂ ਨੂੰ ਹੈਦਰਾਬਾਦ ਭੇਜਣ ਲਈ ਬਦਲਵੇਂ ਇੰਤਜ਼ਾਮ ਕੀਤੇ |

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਫ਼ੌਜ ਵਲੋਂ ਈਰਾਨ ਆਉਣ-ਜਾਣ ਵਾਲੇ ਸਾਰੇ ਦੇਸ਼ਾਂ ਲਈ ਨਾਕਾਬੰਦੀ ਦਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਬਟਾਲਾ 'ਚ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
Ad Position 24