01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਸਰਕਾਰ ਦੀ ਘਬਰਾਹਟ ਦਾ ਨਤੀਜਾ-ਬਾਪੂ ਤਰਸੇਮ ਸਿੰਘ

Ad Position 21
No active advertisement
ਅਜੀਤ ਡੈਸਕ 18-04-2026
ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਸਰਪ੍ਰਸਤ ਤੇ ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪੰਜਾਬ ਸਰਕਾਰ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਐੱਨ. ਐੱਸ. ਏ. ਖਤਮ ਹੋਣ 'ਤੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਰੱਖਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ | ਪਾਰਟੀ ਦੇ ਮੀਡੀਆ ਮੁਖੀ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਚੰਨੀ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਤੋਂ ਪ੍ਰਵਾਨਗੀ ਮੰਗੀ ਅਗਲੀ ਖ਼ਬਰ ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਤ, ਸੈਣੀ
Ad Position 24
No active advertisement