ਚੰਡੀਗੜ੍ਹ, 17 ਅਪ੍ਰੈਲ (ਹਰਕਵਲਜੀਤ ਸਿੰਘ) ਪੰਜਾਬ ਵਿਧਾਨ ਸਭਾ ਦੀਆਂ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਚੋਣਾਂ ਲਈ ਅਖਾੜਾ ਭਖਣ ਦੇ ਨਾਲ ਹੀ ਪੰਜਾਬ 'ਚ ਕੇਂਦਰੀ ਏਜੰਸੀਆਂ ਈ.ਡੀ. ਅਤੇ ਸੀ.ਬੀ.ਆਈ. ਦਾ ਵੀ ਦਾਖਲਾ ਹੋ ਗਿਆ ਹੈ ਅਤੇ ਹੁਕਮਰਾਨ ਪਾਰਟੀ ਦੇ ਦੋ ਪ੍ਰਮੁੱਖ ਆਗੂਆਂ ਨੂੰ ਨਿਸ਼ਾਨੇ 'ਤੇ ਲਏ ਜਾਣ ਕਾਰਨ ਸਿਆਸਤ ਤੇ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ | ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਦੋਸ਼ ਲਗਾਇਆ ਕਿ ਭਾਜਪਾ ਜਿਸ ਕੋਲੋਂ ਪੰਜਾਬ 'ਚ ਚੋਣ ਲੜਨ ਲਈ 117 ਉਮੀਦਵਾਰ ਵੀ ਨਹੀਂ ਹਨ, ਵਲੋਂ ਹੁਣ ਆਪਣੀ ਚੋਣ ਈ.ਡੀ. ਤੇ ਸੀ.ਬੀ.ਆਈ. ਰਾਹੀਂ ਲੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਡਰੇਗੀ ਨਹੀਂ, ਪੰਜਾਬੀ ਆਪਣੀ ਧੌਣ ਵਡਾ ਸਕਦੇ ਹਨ ਪਰ ਡਰ ਅੱਗੇ ਕਦੇ ਨਹੀਂ ਝੁਕਦੇ |