ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਰੀਦ ਨਿਯਮਾਂ 'ਚ ਢਿੱਲ ਦੇਣ 'ਤੇ ਕੇਂਦਰੀ ਮੰਤਰੀ ਬਿੱਟੂ ਤੇ ਰਾਜ ਸਭਾ ਮੈਂਬਰ ਸੰਧੂ ਵਲੋਂ ਧੰਨਵਾਦ

Ad Position 21
No active advertisement
ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)–ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ 'ਚ ਕਣਕ ਦੇ ਖ਼ਰੀਦ ਨਿਯਮਾਂ ਵਿਚ ਢਿੱਲ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਮਿਲ ਕੇ ਨਵੀਂ ਦਿੱਲੀ ਵਿਖੇ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਮਿਲਿਆ ਇਹ ਸਹਿਯੋਗ ਬਹੁਤ ਵੱਡੀ ਮਦਦ ਹੈ | ਕਿਉਂ ਜੋ 12 ਲੱਖ ਮੀਟਿ੍ਕ ਟਨ ਤੋਂ ਜ਼ਿਆਦਾ ਕਣਕ ਪਹਿਲਾਂ ਹੀ ਪੰਜਾਬ ਦੀਆਂ ਮੰਡੀਆਂ ਵਿਚ ਪਹੁੰਚ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੁਸ਼ਕਲ ਸਮੇਂ ਵਿਚ ਹਮੇਸ਼ਾ ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ ਹੈ | ਸਰਕਾਰ ਨੇ 2023 ਵਿਚ ਵੀ ਪੰਜਾਬ ਦੇ ਕਿਸਾਨਾਂ ਲਈ ਖ਼ਰੀਦ ਦੇ ਨਿਯਮਾਂ 'ਚ ਵੀ ਇਸ ਤਰ੍ਹਾਂ ਦੀ ਛੋਟ ਦੇਣ ਦਾ ਐਲਾਨ ਕੀਤਾ ਸੀ | ਜ਼ਿਕਰਯੋਗ ਹੈ ਕਿ ਕਿਸਾਨ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਸੰਘਰਸ਼ ਕਰ ਰਹੇ ਸਨ, ਕਿਉਂਕਿ ਮਾਰਚ-ਅਪ੍ਰੈਲ 'ਚ ਹੋਈ ਬੇਮੌਸਮੀ ਬਰਸਾਤ ਕਰਕੇ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ | ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਦੀ ਪੈਰਵੀ ਕਰਦਿਆਂ ਸੂਬੇ ਦੇ ਕਿਸਾਨਾਂ ਲਈ ਕਣਕ ਦੀ ਖ਼ਰੀਦ ਦੇ ਮੁੱਖ ਗੁਣਵੱਤਾ ਮਿਆਰਾਂ ਵਿਚ ਛੋਟ ਦੀ ਮੰਗ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਜੌਹਲ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ <br/> ਅਗਲੀ ਖ਼ਬਰ ਸਰਕਾਰ ਹੱਦਬੰਦੀ ਬਿੱਲ ਨੂੰ ਹਥਿਆਰ ਵਜੋਂ ਵਰਤ ਰਹੀ ਹੈ-ਵਿਰੋਧੀ ਧਿਰਾਂ
Ad Position 24
No active advertisement