17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੈਰ-ਰਾਜਨੀਤਕ ਹੋਣਾ ਚਾਹੀਦਾ ਸੀ ਪ੍ਰਧਾਨ ਮੰਤਰੀ ਦਾ ਸੰਬੋਧਨ-ਕਾਂਗਰਸ <br/>

Ad Position 21
No active advertisement
ਅਜੀਤ ਡੈਸਕ 19-04-2026
ਨਵੀਂ ਦਿੱਲੀ, 18 ਅਪ੍ਰੈਲ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਵਾਬੀ ਹਮਲਾ ਕਰਦੇ ਹੋਏ ਕਾਂਗਰਸ ਨੇ ਸਨਿੱਚਰਕਾਰ ਨੂੰ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ 'ਇਕ ਹਤਾਸ਼ ਅਤੇ ਨਿਰਾਸ਼' ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਆਪਣੇ ਅਧਿਕਾਰਤ ਸੰਬੋਧਨ ਨੂੰ ਇਕ ਰਾਜਨੀਤਿਕ ਭਾਸ਼ਣ ਵਿਚ ਬਦਲ ਦਿੱਤਾ | ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਦੇ ਮੌਜੂਦਾ ਢਾਂਚੇ ਦੇ ਅੰਦਰ ਅÏਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਲਈ ਸੰਸਦ ਵਿਚ ਇੱਕ ਬਿੱਲ ਪੇਸ਼ ਕਰਨ ਦੀ ਚੁਣÏਤੀ ਵੀ ਦਿੱਤੀ | ਇਹ ਚੁਣÏਤੀ ਮੋਦੀ ਦੇ ਰਾਸ਼ਟਰ ਨੂੰ ਸੰਬੋਧਨ ਤੋਂ ਤੁਰੰਤ ਬਾਅਦ ਜਾਰੀ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਸਰਕਾਰ ਦੇ ਸੰਵਿਧਾਨਕ ਸੋਧ ਬਿੱਲ ਦਾ ਸਮਰਥਨ ਕਰਨ ਵਿਚ ਅਸਫਲ ਰਹਿਣ ਲਈ ਆਲੋਚਨਾ ਕੀਤੀ ਸੀ | ਸ਼ੋਸਲ ਮੀਡੀਆ 'ਤੇ ਇਕ ਪੋਸਟ ਵਿਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ 'ਇਕ ਹਤਾਸ਼ ਅਤੇ ਨਿਰਾਸ਼' ਪ੍ਰਧਾਨ ਮੰਤਰੀ ਜੋ ਪਿਛਲੇ 12 ਸਾਲਾਂ ਵਿਚ ਕੁਝ ਵੀ ਅਰਥਪੂਰਨ ਪ੍ਰਾਪਤ ਕਰਨ ਵਿਚ ਅਸਫਲ ਰਹੇ ਹਨ ਨੇ ਰਾਸ਼ਟਰ ਨੂੰ ਆਪਣੇ ਅਧਿਕਾਰਤ ਸੰਬੋਧਨ ਨੂੰ 'ਚਿੱਕੜ ਸੁੱਟਣ ਅਤੇ ਝੂਠ ਨਾਲ ਭਰੇ ਇਕ ਰਾਜਨੀਤਿਕ ਭਾਸ਼ਣ ਵਿਚ ਬਦਲ ਦਿੱਤਾ ਹੈ | ਖੜਗੇ ਨੇ ਟਿੱਪਣੀ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਪਹਿਲਾਂ ਹੀ ਲਾਗੂ ਹੈ ਅਤੇ ਇਹ ਸਪੱਸ਼ਟ ਸੀ ਕਿ ਪ੍ਰਧਾਨ ਮੰਤਰੀ ਨੇ ਆਪਣੇ ਵਿਰੋਧੀਆਂ 'ਤੇ ਹਮਲਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ | ਇਹ ਲੋਕਤੰਤਰ ਅਤੇ ਸੰਵਿਧਾਨ ਦਾ ਘੋਰ ਅਪਮਾਨ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ 4 ਸ਼ੱਕੀ ਅੱਤਵਾਦੀ ਗਿ੍ਫ਼ਤਾਰ ਅਗਲੀ ਖ਼ਬਰ ਭਾਜਪਾ ਦੀਆਂ ਔਰਤ ਸੰਸਦ ਮੈਂਬਰਾਂ ਵਲੋਂ ਰਾਹੁਲ ਦੀ ਰਿਹਾਇਸ਼ ਤੱਕ ਰੋਸ ਮਾਰਚ
Ad Position 24