17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਲੋਕਤੰਤਰ ਦੀ ਵੱਡੀ ਜਿੱਤ-ਪਿ੍ਅੰਕਾ ਗਾਂਧੀ

Ad Position 21
No active advertisement
ਅਜੀਤ ਡੈਸਕ 19-04-2026
ਕਾਂਗਰਸੀ ਸੰਸਦ ਮੈਂਬਰ ਪਿ੍ਅੰਕਾ ਗਾਂਧੀ ਨੇ ਔਰਤਾਂ ਦੇ ਰਾਖਵੇਂਕਰਨ ਨਾਲ ਜੁੜੇ ਘਟਨਾਕ੍ਰਮ 'ਤੇ ਪ੍ਰਤੀਕਰਮ ਕਰਦਿਆਂ ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ | ਪਿ੍ਅੰਕਾ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸ਼ੁੱਕਰਵਾਰ ਨੂੰ ਖਾਰਜ ਹੋਏ ਬਿੱਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨੂੰ ਵਿਰੋਧੀ ਧਿਰਾਂ ਨੇ ਇਕਜੁੱਟ ਹੋ ਕੇ ਰੋਕ ਦਿੱਤਾ | ਪਿ੍ਅੰਕਾ ਗਾਂਧੀ ਨੇ ਚੋਣਾਂ ਦਰਮਿਆਨ ਬਿੱਲ ਲਿਆਉਣ ਨੂੰ ਸਰਕਾਰ ਦੀ ਸਾਜਿਸ਼ ਦੱਸਦਿਆਂ ਕਿਹਾ ਕਿ ਚੋਣਾਂ ਦਰਮਿਆਨ ਕਾਹਲੀ 'ਚ ਸੰਸਦ ਦਾ ਇਜਲਾਸ ਸੱਦਿਆ ਗਿਆ ਅਤੇ ਬਿੱਲ ਦਾ ਖਰੜਾ ਸਿਰਫ਼ ਇਕ ਦਿਨ ਪਹਿਲਾਂ ਸਾਹਮਣੇ ਲਿਆਂਦਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ 'ਚ ਸਥਾਈ ਰੂਪ ਨਾਲ ਬਣੇ ਰਹਿਣ ਲਈ ਔਰਤਾਂ ਨੂੰ ਢਾਲ ਵਜੋਂ ਇਸਤੇਮਾਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਖ਼ੁਦ ਨੂੰ ਔਰਤਾਂ ਦਾ ਮਸੀਹਾ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੰਮਿ੍ਤਸਰ ਜ਼ਿਲੇ੍ਹ ਦੀ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸ... ਅਗਲੀ ਖ਼ਬਰ ਕਾਂਗਰਸ ਨੇ ਜਸ਼ਨ ਮਨਾਇਆ-ਸਮਿ੍ਤੀ ਈਰਾਨੀ
Ad Position 24