14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਮਜ਼ੋਰ ਕਾਨੂੰਨਾਂ ਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ-ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 20-04-2026

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)–ਇਥੇ ਪੰਜਾਬ ਭਵਨ ਵਿਖੇ ਪੈੱ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਕਦਮ ਨੂੰ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਇਕ ਫੈਸਲਾਕੁੰਨ ਕਦਮ ਦੱਸਿਆ | ਉਨ੍ਹਾਂ ਨੇ ਕਿਹਾ ਕਿ ਕਮਜ਼ੋਰ ਕਾਨੂੰਨਾਂ ਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਅੰਤ ਹੋ ਗਿਆ ਹੈ | ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਚੀਮਾ ਨੇ ਕਿਹਾ ਕਿ ਹਰ ਦੋਸ਼ੀ ਨੂੰ ਇਨਸਾਫ਼ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ, ਚਾਹੇ ਉਸ ਦਾ ਸਮਾਜਿਕ ਜਾਂ ਰਾਜਨੀਤਕ ਕੱਦ ਕੁਝ ਵੀ ਹੋਵੇ | ਕਾਨੂੰਨ ਦੀਆਂ ਵਿਵਸਥਾਵਾਂ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਨਵਾਂ ਬਣਾਇਆ ਕਾਨੂੰਨ ਵਿਆਪਕ ਅਤੇ ਠੋਸ ਤਿਆਰ ਕੀਤਾ ਗਿਆ ਹੈ, ਜਿਸ ਵਿਚ ਦੋਸ਼ੀਆਂ ਦੇ ਇਨਸਾਫ਼ ਤੋਂ ਬਚਣ ਲਈ ਕੋਈ ਖਾਮੀ ਨਹੀਂ ਛੱਡੀ ਗਈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁਕੱਦਮੇ ਤੋਂ ਬਚਣ ਲਈ ਵਰਤੇ ਜਾਂਦੇ 'ਮਾਨਸਿਕ ਅਸਥਿਰਤਾ' ਦੇ ਆਮ ਬਚਾਅ ਨੂੰ ਵੀ ਸੰਬੋਧਿਤ ਕਰਦਾ ਹੈ | ਨਵੀਆਂ ਵਿਵਸਥਾਵਾਂ ਤਹਿਤ ਜੇਕਰ ਕਿਸੇ ਸਰਪ੍ਰਸਤ ਦੀ ਦੇਖਭਾਲ ਅਧੀਨ ਕੋਈ ਵਿਅਕਤੀ ਅਜਿਹੀ ਹਰਕਤ ਕਰਦਾ ਹੈ, ਤਾਂ ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲੇ ਨੂੰ ਵੀ ਲਾਪਰਵਾਹੀ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ, ਜਿਸ ਨਾਲ ਪਵਿੱਤਰ ਗ੍ਰੰਥ ਦੀ ਸੁਰੱਖਿਆ ਲਈ ਉਚ ਪੱਧਰੀ ਜਵਾਬਦੇਹੀ ਯਕੀਨੀ ਬਣਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਦੀ ਪ੍ਰਵਾਨਗੀ ਨਾਲ ਬੇਅਦਬੀ ਸੰਬੰਧੀ ਕਾਨੂੰਨ ਲਾਗੂ <br/> ਅਗਲੀ ਖ਼ਬਰ ਤਾਮਿਲਨਾਡੂ 'ਚ ਪਟਾਕਿਆਂ ਦੇ ਕਾਰਖਾਨੇ 'ਚ ਧਮਾਕਾ-23 ਮਜ਼ਦੂਰਾਂ ਦੀ ਮੌਤ <br/>
Ad Position 24