ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਇਸ ਕਾਨੂੰਨ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਰਕਾਰ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਨੂੰਨ ਨਾਲ ਸੰਵਿਧਾਨਕ ਮੁੱਲਾਂ ਅਤੇ ਜਮਹੂਰੀ ਪ੍ਰਣਾਲੀ 'ਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ | ਵਡਾਲਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਇਹ ਬਿੱਲ ਸ਼ਲਾਘਾਯੋਗ ਕਦਮ ਹੈ |