ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)ਰਾਜਪਾਲ ਦੀ ਪ੍ਰਵਾਨਗੀ ਮਿਲਣ ਉਪਰੰਤ ਕਾਨੂੰਨ ਬਣਨ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਸਹੀ ਦਿਸ਼ਾ ਵਿਚ ਚੁੱਕਿਆ ਕਦਮ ਕਰਾਰ ਦਿੱਤਾ ਅਤੇ ਸਰਕਾਰ ਤੋਂ ਸਾਰੇ ਧਰਮਾਂ ਲਈ ਵੀ ਇਸੇ ਤਰ੍ਹਾਂ ਦਾ ਕਾਨੂੰਨ ਲਿਆਂਦੇ ਜਾਣ ਦੀ ਮੰਗ ਕੀਤੀ | ਉਨ੍ਹਾਂ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਪਹਿਲਾਂ ਹੀ ਸਿਲੈਕਟ ਕਮੇਟੀ ਕੋਲ ਵਿਚਾਰਅਧੀਨ ਹੈ, ਉਸ ਨੂੰ ਵੀ ਜਲਦ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਇਆ ਜਾਵੇ |