ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ) ਕਾਨੂੰਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦ ਪ੍ਰਗਟਾਈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੇ ਮਾਮਲਿਆਂ 'ਚ ਖਾਸ ਕਰਕੇ ਬਹਿਬਲ ਕਲਾਂ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ | ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਦੀ ਸੱਚਮੁੱਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੋਈ ਇਮਾਨਦਾਰ ਨੀਅਤ ਹੈ ਤਾਂ ਇਸ ਦੀ ਸ਼ੁਰੂਆਤ ਹੁਣ ਤੋਂ ਹੀ ਕਰਨੀ ਚਾਹੀਦੀ ਹੈ |