ਸੁਲਤਾਨਪੁਰ ਲੋਧੀ, (ਥਿੰਦ, ਨਰੇਸ਼ ਹੈਪੀ)-ਬੇਅਦਬੀ ਮਾਮਲਿਆਂ ਸੰਬੰਧੀ ਕਾਨੂੰਨ ਬਣਨ 'ਤੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਪੰਜਾਬ ਦੀ ਵਿਧਾਨ ਸਭਾ ਨੇ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ਨੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ 'ਤੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ | ਸੰਤ ਸੀਚੇਵਾਲ ਨੇ ਇਸ ਬਿੱਲ 'ਤੇ ਰਾਜਪਾਲ ਦੀ ਮੋਹਰ ਲੱਗਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ |