ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ ਤੇ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ | ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪ੍ਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ | ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸੰਬੰਧਿਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ |