14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਾਨੂੰਨ ਇਤਿਹਾਸਕ ਕਦਮ-ਗਿਆਨੀ ਰਘਬੀਰ ਸਿੰਘ

Ad Position 21
No active advertisement
ਅਜੀਤ ਡੈਸਕ 20-04-2026
ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)–ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਨੂੰ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦੀ ਪੂਰਤੀ ਕਰਾਰ ਦਿੰਦਿਆਂ ਇਸ ਨੂੰ ਇਤਿਹਾਸਕ ਅਤੇ ਸਰਾਹੁਣਯੋਗ ਕਦਮ ਦੱਸਿਆ | ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਕੌਮ ਵਲੋਂ ਕਈ ਸਾਲਾਂ ਤੋਂ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਰਾਜਪਾਲ ਵਲੋਂ ਇਸ ਮਾਮਲੇ 'ਤੇ ਸੰਵੇਦਨਸ਼ੀਲਤਾ ਦਿਖਾਉਂਦਿਆਂ ਕਾਨੂੰਨ ਬਣਾਉਣਾ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਦੇ ਬਰਾਬਰ ਹੈ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਦੇ ਪਿੰਡ ਦਰਗਾਬਾਦ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਹੁਣ ਕੋਈ ਵੀ ਬੇਅਦਬੀ ਕਰਨ ਦੀ ਨਹੀਂ ਕਰੇਗਾ ਹਿੰਮਤ-ਸੰਧਵਾਂ
Ad Position 24