18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਾਰਕਿੰਗ ਮਾਮਲੇ ਨੂੰ ਲੈ ਕੇ ਭਰਾ ਨੂੰ ਮਾਰੀ ਗੋਲੀ

Ad Position 21
No active advertisement
ਅਜੀਤ ਡੈਸਕ 21-04-2026
ਨਵੀਂ ਦਿੱਲੀ, 20 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ਵਿਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿਚ ਭਰਾ ਵਲੋਂ ਗੋਲੀ ਮਾਰ ਕੇ ਭਰਾ ਦੀ ਹੱਤਿਆ ਕਰ ਦਿੱਤੀ ਗਈ | ਇਸ ਝਗੜੇ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਪੰਕਜ ਨਈਅਰ (34) ਅਤੇ ਉਸ ਦੇ ਭਰਾ ਪਾਰਸ (43) ਅਤੇ ਗੌਰਵ ਪਾਰਕਿੰਗ ਨੂੰ ਲੈ ਕੇ ਆਪਸ ਵਿਚ ਬਹਿਸ ਕਰਦੇ ਹੋਏ ਝਗੜ ਪਏ | ਝਗੜਾ ਇੰਨਾ ਵਧ ਗਿਆ ਕਿ ਗੁੱਸੇ ਵਿਚ ਗੌਰਵ ਨੇ ਗੋਲੀ ਚਲਾ ਦਿੱਤੀ ਜੋ ਕਿ ਪੰਕਜ ਨਈਅਰ ਨੂੰ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੂੰ ਨਿਰਮਾਣ ਵਿਹਾਰ ਦੇ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਘਟਨਾ ਮੌਕੇ ਪੰਕਜ ਨਈਅਰ ਦੇ ਦੋਵੇਂ ਭਰਾ ਭੱਜ ਗਏ | ਪੁਲਿਸ ਇਨ੍ਹਾਂ ਦੀ ਭਾਲ ਕਰਨ ਵਿਚ ਜੁਟੀ ਹੋਈ ਹੈ ਅਤੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਘਟਨਾ ਵਾਲੀ ਥਾਂ 'ਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਪਟੀਸ਼ਨ ਵਾਪਸ ਲੈਣ ਲਈ ਜਥੇਦਾਰ ਨੂੰ ਆਦੇਸ਼ ਦੇਣ ਦੀ ਅਪੀਲ <b... ਅਗਲੀ ਖ਼ਬਰ ਗ਼ੈਰ-ਕਾਨੂੰਨੀ ਸਿਮ ਕਾਰਡ ਖਰੀਦ ਧੋਖਾਧੜੀ ਮਾਮਲੇ 'ਚ ਮੁੱਖ ਸਾਜਿਸ਼ਕਰਤਾ ਗਿ੍ਫ਼ਤਾਰ
Ad Position 24