ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਇਸ ਗੱਲ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਕਿ ਪੜ੍ਹੇ-ਲਿਖੇ ਲੋਕ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋ ਰਹੇ ਹਨ | ਅਦਾਲਤ ਨੇ ਇਕ ਤਾਜ਼ਾ ਮਾਮਲੇ ਦਾ ਹਵਾਲਾ ਦਿੱਤਾ ਜਿਸ ਵਿਚ ਇਕ ਬਜ਼ੁਰਗ ਅÏਰਤ ਨੇ ਅਜਿਹੇ ਇਕ ਕੇਸ 'ਚ ਆਪਣੇ ਸੇਵਾਮੁਕਤੀ ਦੇ ਸਾਰੇ ਲਾਭ ਗੁਆ ਦਿੱਤੇ | ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਪੜ੍ਹੇ-ਲਿਖੇ ਲੋਕ ਇਸ ਤਰ੍ਹਾਂ ਠੱਗੀ ਦਾ ਸ਼ਿਕਾਰ ਹੋ ਰਹੇ ਹਨ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਡਿਜੀਟਲ ਗਿ੍ਫ਼ਤਾਰੀ ਦੇ ਪੀੜਤਾਂ ਨਾਲ ਸੰਬੰਧਿਤ ਸੂ-ਮੋਟੋ ਕੇਸ ਦਾ ਜ਼ਿਕਰ ਕੀਤਾ | ਅਟਾਰਨੀ ਜਨਰਲ ਨੇ ਕਿਹਾ ਕਿ ਇਕ ਅੰਤਰ-ਵਿਭਾਗੀ ਅੰਦਰੂਨੀ ਮੀਟਿੰਗ ਹੋ ਚੁੱਕੀ ਹੈ ਅਤੇ ਅੰਤਿਮ ਮੀਟਿੰਗ ਜਲਦੀ ਹੋਵੇਗੀ, ਅਸੀਂ ਬਹੁਤ ਤੇਜ਼ੀ ਨਾਲ ਕੰਮ ਕਰ ਰਹੇ ਹਾਂ | ਉਨ੍ਹਾਂ ਨੇ ਬੈਂਚ ਨੂੰ ਇਸ ਕੇਸ ਦੀ ਸੁਣਵਾਈ 12 ਮਈ ਨੂੰ ਕਰਨ ਦੀ ਬੇਨਤੀ ਕੀਤੀ | ਚੀਫ਼ ਜਸਟਿਸ ਨੇ ਇਕ ਬਜ਼ੁਰਗ ਅÏਰਤ ਦੇ ਕੇਸ ਦਾ ਹਵਾਲਾ ਦਿੱਤਾ ਜਿਸ ਨੂੰ ਉਹ ਆਪਣੀ ਅਧਿਕਾਰਤ ਸਮਰੱਥਾ 'ਚ ਜਾਣਦੇ ਸਨ | ਜਸਟਿਸ ਕਾਂਤ ਨੇ ਕਿਹਾ ਕਿ ਬਦਕਿਸਮਤੀ ਨਾਲ ਉਸ ਦੇ ਸੇਵਾਮੁਕਤੀ ਦੇ ਸਾਰੇ ਫੰਡਾਂ ਦੀ ਠੱਗੀ ਮਾਰ ਲਈ ਗਈ | ਬੈਂਚ ਨੇ ਅਟਾਰਨੀ ਜਨਰਲ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਮਈ ਲਈ ਤੈਅ ਕੀਤੀ ਹੈ |
ਪੜ੍ਹੇ-ਲਿਖੇ ਲੋਕਾਂ ਦਾ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋਣਾ ਹੈਰਾਨੀਜਨਕ-ਸੁਪਰੀਮ ਕੋਰਟ <br/>
ਅਜੀਤ ਡੈਸਕ
21-04-2026