18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੋਹਾਲੀ 'ਚ ਖੋਜ ਤੇ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਸੈਮੀਕੰਡਕਟਰ ਦਿੱਗਜ ਐਨ.ਐਕਸ.ਪੀ. ਨੂੰ ਸੱਦਾ

Ad Position 21
No active advertisement
ਅਜੀਤ ਡੈਸਕ 21-04-2026
ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ 'ਚ ਮੋਹਰੀ ਕਤਾਰ 'ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ 'ਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ. ਐਕਸ. ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ 'ਚ ਇਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ | ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ. ਐਕਸ. ਪੀ. ਸੈਮੀਕੰਡਕਟਰਜ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਆਧਾਰਿਤ ਈਕੋਸਿਸਟਮ 'ਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸੂਬੇ ਦੇ ਮਜ਼ਬੂਤ ਪ੍ਰਤਿਭਾ ਪੂਲ ਅਤੇ ਉੱਭਰ ਰਹੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਲਾਭ ਉਠਾਉਣ ਲਈ ਮੋਹਾਲੀ ਇਕ ਰਣਨੀਤਿਕ ਸਥਾਨ ਰੱਖਦਾ ਹੈ | ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ 'ਸਿਲੀਕਾਨ ਵੈਲੀ' ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਟੀ. ਸਿਟੀ ਨੇੜੇ ਸਥਿਤ ਹੈ | ਉਨ੍ਹਾਂ ਨੇ ਸੂਬੇ 'ਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ 'ਚ ਆਈ.ਆਈ.ਟੀ. ਰੋਪੜ, ਆਈ. ਐਸ. ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਿਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਕਾਰਾਤਕ ਕੰਮ ਕਰ ਸਕਦੀਆਂ ਹਨ | ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇਸਲਾਮਾਬਾਦ 'ਚ ਈਰਾਨ-ਅਮਰੀਕਾ ਸ਼ਾਂਤੀ ਗੱਲਬਾਤ 'ਚ ਅੜਚਨਾਂ <br/> ਅਗਲੀ ਖ਼ਬਰ ਪੜ੍ਹੇ-ਲਿਖੇ ਲੋਕਾਂ ਦਾ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋਣਾ ਹੈਰਾਨੀਜਨਕ-ਸੁਪਰੀਮ ਕੋਰਟ <br/>
Ad Position 24