18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਪਟੀਸ਼ਨ ਵਾਪਸ ਲੈਣ ਲਈ ਜਥੇਦਾਰ ਨੂੰ ਆਦੇਸ਼ ਦੇਣ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 21-04-2026
ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਇਥੇ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਸਜ਼ਾ ਤਬਦੀਲੀ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸੰਬੰਧੀ ਸਬ ਕਮੇਟੀ ਦੇ ਗਠਨ ਦੇ ਨਾਲ ਹੋਰ ਅਹਿਮ ਪ੍ਰਬੰਧਕੀ ਮਾਮਲੇ ਵਿਚਾਰੇ ਗਏ | ਧਾਮੀ ਨੇ ਇਕੱਤਰਤਾ ਦੌਰਾਨ ਲਏ ਅਹਿਮ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਕਮੇਟੀ ਨੇ ਵਿਚਾਰ-ਵਟਾਂਦਰੇ ਦੌਰਾਨ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਵਲੋਂ 14 ਸਾਲ ਪਹਿਲਾਂ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੇ ਇਸ ਸੰਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ | ਉਨ੍ਹਾਂ ਕਿਹਾ ਕਿ ਹੁਣ ਭਾਈ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਵਾਰ-ਵਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਪਰ ਸ਼੍ਰੋਮਣੀ ਕਮੇਟੀ ਨੇ ਕਿਉਂਕਿ ਇਹ ਅਪੀਲ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ, ਇਸ ਲਈ ਹੁਣ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ 'ਤੇ ਪਹਿਰਾ ਦੇਵੇਗੀ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸੰਬੰਧੀ ਵੀ ਚਿੰਤਾ ਪ੍ਰਗਟਾਉਂਦਿਆਂ ਅੰਤਿ੍ੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ, ਜਿਨ੍ਹਾਂ 'ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਦਾ ਗਠਨ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ | ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸੰਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ | ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸੰਬੰਧੀ ਵੀ ਵਿਚਾਰਾਂ ਹੋਈਆਂ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ 'ਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ 'ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਅੱਜ ਦੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵਲੋਂ ਜਾਗਤਿ ਜੋਤ ਸ੍ਰੀ ਗੁੁਰੂ ਗੰੰ੍ਰਥ ਸਾਹਿਬ ਸਤਿਕਾਰ ਐਕਟ 'ਚ ਸੋਧ ਕਰਨ ਦੇ ਅਹਿਮ ਮਾਮਲੇ ਸੰਬੰਧੀ ਕੋਈ ਖਾਸ ਟਿੱਪਣੀ ਨਹੀਂ ਕੀਤੀ ਗਈ ਤੇ ਮੀਡੀਆ ਨਾਲ ਰਸਮੀਂ ਗੱਲਬਾਤ ਕਰਨ ਤੋਂ ਵੀ ਪ੍ਰਧਾਨ ਧਾਮੀ ਕਿਸੇ ਕਾਰਨ ਟਾਲਾ ਵੱਟ ਗਏ | ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਮਿੱਠੂ ਸਿੰਘ ਕਾਹਨੇਕੇ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਊਧਮਪੁਰ 'ਚ ਬੱਸ ਪਹਾੜੀ ਤੋਂ ਡਿੱਗੀ, 21 ਮÏਤਾਂ <br/> ਅਗਲੀ ਖ਼ਬਰ ਇਸਲਾਮਾਬਾਦ 'ਚ ਈਰਾਨ-ਅਮਰੀਕਾ ਸ਼ਾਂਤੀ ਗੱਲਬਾਤ 'ਚ ਅੜਚਨਾਂ <br/>
Ad Position 24