ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ 'ਚ ਬਣੀ ਤਣਾਅ ਵਾਲੀ ਸਥਿਤੀ 'ਚ ਕੋਈ ਸੁਧਾਰ ਨਾ ਹੋਣ ਕਰਕੇ ਪਾਕਿਸਤਾਨ ਏਅਰਪੋਰਟ ਅਥਾਰਿਟੀ (ਪੀ. ਏ. ਏ.) ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ 'ਤੇ ਪਾਬੰਦੀ 24 ਮਈ ਤੱਕ ਵਧਾਉਣ ਬਾਰੇ ਹਵਾਈ ਕਰਮਚਾਰੀਆਂ ਨੂੰ ਨੋਟਿਸ (ਨੋਟਮ) ਜਾਰੀ ਕੀਤਾ ਹੈ | ਭਾਰਤੀ ਜਹਾਜ਼ਾਂ ਲਈ ਨਵੀਂ ਪਾਬੰਦੀ ਪਿਛਲੀ ਮਿਆਦ ਪੁੱਗਣ ਤੋਂ ਤਿੰਨ ਦਿਨ ਪਹਿਲਾਂ ਸੂਚਿਤ ਕੀਤੀ ਗਈ ਹੈ | ਦੱਸਣਯੋਗ ਹੈ ਕਿ ਪਾਕਿ ਨੇ ਪਹਿਲਾਂ 23 ਅਪ੍ਰੈਲ, 2025 ਤੋਂ ਇਕ ਮਹੀਨੇ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦਾ ਐਲਾਨ ਕੀਤਾ ਸੀ ਅਤੇ ਉਸ ਤੋਂ ਬਾਅਦ ਇਹ ਸਮਾਂ-ਹੱਦ ਹਰ ਮਹੀਨੇ ਵਧਾਈ ਜਾ ਰਹੀ ਹੈ |