08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖੜਗੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ 'ਅੱਤਵਾਦੀ'-ਬਾਅਦ 'ਚ ਦਿੱਤੀ ਸਫ਼ਾਈ

Ad Position 21
No active advertisement
ਅਜੀਤ ਡੈਸਕ 22-04-2026

ਭਾਜਪਾ ਦਾ ਪਲਟਵਾਰ, ਕਿਹਾ ਰਾਹੁਲ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਕੀਤੀ ਟਿੱਪਣੀ
ਚੇਨਈ, 21 ਅਪ੍ਰੈਲ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਉਨ੍ਹਾਂ 'ਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਸਰਕਾਰੀ ਮਸ਼ੀਨਰੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਰਾਜਨੀਤਿਕ ਪਾਰਟੀਆਂ ਤੇ ਲੋਕਾਂ ਨੂੰ ਡਰਾਉਣ ਦਾ ਦੋਸ਼ ਲਗਾਇਆ | ਏ. ਆਈ. ਸੀ. ਸੀ. ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਦੇ ਨਾਲ ਚੇਨਈ 'ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਸ਼ੁਰੂ 'ਚ ਏ.ਆਈ.ਏ.ਡੀ.ਐਮ.ਕੇ. ਦੇ ਭਾਜਪਾ ਨਾਲ ਗਠਜੋੜ ਦੀ ਆਲੋਚਨਾ ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਅੱਤਵਾਦੀ ਕਿਹਾ | ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਸ ਟਿੱਪਣੀ ਦੇ ਸੰਦਰਭ ਨੂੰ ਸਪੱਸ਼ਟ ਕਰਨ ਲਈ ਦਬਾਅ ਪਾਇਆ ਤਾਂ ਕਾਂਗਰਸ ਮੁਖੀ ਨੇ ਕਿਹਾ ਕਿ ਉਨ੍ਹਾਂ ਦਾ ਮਤਲਬ ਸੀ ਕਿ ਪ੍ਰਧਾਨ ਮੰਤਰੀ ਦੇਸ਼ ਦੇ ਲੋਕਤੰਤਰੀ ਤਾਣੇ-ਬਾਣੇ ਨੂੰ ਡਰਾ ਰਹੇ ਹਨ | ਖੜਗੇ ਨੇ ਕਿਹਾ ਕਿ ਉਹ ਲੋਕਾਂ ਅਤੇ ਰਾਜਨੀਤਕ ਪਾਰਟੀਆਂ ਨੂੰ ਡਰਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਇਹ ਨਹੀਂ ਕਿਹਾ ਕਿ ਉਹ ਇਕ ਅੱਤਵਾਦੀ ਹੈ (ਸ਼ਾਬਦਿਕ ਅਰਥਾਂ 'ਚ) | ਡਰਾਉਣ ਦਾ ਮਤਲਬ ਹੈ ਕਿ ਉਹ ਆਪਣੀ ਸ਼ਕਤੀ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਬਦਨਾਮ ਕਰ ਰਹੇ ਹਨ | ਕਾਂਗਰਸ ਮੁਖੀ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਭਾਜਪਾ ਦਫ਼ਤਰ ਦਾ ਵਿਸਥਾਰ ਬਣ ਗਿਆ ਹੈ ਅਤੇ ਪ੍ਰਧਾਨ ਮੰਤਰੀ 'ਤੇ ਚੋਣ ਪ੍ਰਚਾਰ ਦੇ ਆਖਰੀ ਪੜਾਵਾਂ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਸੀ.ਬੀ.ਆਈ., ਈ.ਡੀ. ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਰਾਜਨੀਤਕ ਵਰਕਰਾਂ ਨੂੰ ਡਰਾਉਣ-ਧਮਕਾਉਣ ਦੇ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ | ਖੜਗੇ ਨੇ ਸੰਵਿਧਾਨ ਸੋਧ ਬਿੱਲ 'ਤੇ ਵੀ ਕੇਂਦਰ 'ਤੇ ਹਮਲਾ ਕੀਤਾ, ਜਿਸ ਵਿਚ ਲੋਕ ਸਭਾ ਦਾ ਵਿਸਥਾਰ ਕਰਕੇ ਅਤੇ ਹੱਦਬੰਦੀ ਨੂੰ ਇਸ ਨਾਲ ਜੋੜ ਕੇ ਅÏਰਤਾਂ ਦੇ ਰਾਖਵੇਂਕਰਨ ਦੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ | ਉਨ੍ਹਾਂ ਪ੍ਰਧਾਨ ਮੰਤਰੀ 'ਤੇ ਇਹ ਦਾਅਵਾ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਕਿ ਵਿਰੋਧੀ ਧਿਰ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਰੋਕਿਆ, ਉਨ੍ਹਾਂ ਕਿਹਾ ਕਿ ਇਹ 2023 'ਚ ਸਰਬਸੰਮਤੀ ਨਾਲ ਪਾਸ ਹੋਇਆ ਸੀ | ਖੜਗੇ ਨੇ ਦਲੀਲ ਦਿੱਤੀ ਕਿ ਜੇਕਰ ਉਹ ਸੱਚਮੁੱਚ ਇਸਨੂੰ (ਮਹਿਲਾ ਰਾਖਵਾਂਕਰਨ) ਲਾਗੂ ਕਰਨ ਦਾ ਇਰਾਦਾ ਰੱਖਦੇ ਹਨ, ਤਾਂ ਉਹ ਮÏਜੂਦਾ 543 ਲੋਕ ਸਭਾ ਸੀਟਾਂ ਦੇ ਅੰਦਰ ਅÏਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਪ੍ਰਦਾਨ ਕਰ ਸਕਦੇ ਹਨ | ਉਹ ਇਹ ਕਿਉਂ ਨਹੀਂ ਦੇ ਰਹੇ? ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਹੱਦਬੰਦੀ ਦੀ ਯੋਜਨਾ ਪ੍ਰਗਤੀਸ਼ੀਲ ਰਾਜਾਂ ਨੂੰ , ਖਾਸ ਕਰਕੇ ਦੱਖਣੀ ਭਾਰਤ ਦੇ ਰਾਜਾਂ ਨੂੰ , ਆਬਾਦੀ ਕੰਟਰੋਲ 'ਚ ਉਨ੍ਹਾਂ ਦੀ ਸਫਲਤਾ ਲਈ ਸਜ਼ਾ ਦੇਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਦੱਖਣੀ ਭਾਰਤੀ ਰਾਜਾਂ, ਉੱਤਰ-ਪੂਰਬੀ ਰਾਜਾਂ ਅਤੇ ਪ੍ਰਗਤੀਸ਼ੀਲ ਰਾਜਾਂ ਦੇ ਲੋਕਤੰਤਰੀ ਅਧਿਕਾਰਾਂ ਤੋਂ ਉਨ੍ਹਾਂ ਨੂੰ ਵਾਂਝਿਆਂ ਕਰਨਾ ਹੈ | ਖੜਗੇ ਨੇ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਇਨ੍ਹਾਂ ਰਾਜਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਸਜ਼ਾ ਦੇਣਾ ਚਾਹੁੰਦੇ ਹਨ |
ਡੀ.ਐਮ.ਕੇ.-ਕਾਂਗਰਸ ਗੱਠਜੋੜ ਦੀ ਮਜ਼ਬੂਤੀ ਦੀ ਪੁਸ਼ਟੀ ਕਰਦੇ ਹੋਏ ਖੜਗੇ ਅਤੇ ਵੇਣੂਗੋਪਾਲ ਦੋਵਾਂ ਨੇ ਰਾਹੁਲ ਗਾਂਧੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵਿਚਕਾਰ ਫੁੱਟ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਤੇ ਉਨ੍ਹਾਂ ਨੂੰ ਭਰਾ ਵਾਂਗ ਦੱਸਿਆ | ਖੜਗੇ ਨੇ ਰਾਜ ਲਈ ਗੱਠਜੋੜ ਦੀਆਂ ਮੁੱਖ ਵਚਨਬੱਧਤਾਵਾਂ ਨੂੰ ਦੁਹਰਾਇਆ, ਜਿਸ 'ਚ ਅÏਰਤਾਂ ਅਤੇ ਬਜ਼ੁਰਗ ਨਾਗਰਿਕਾਂ ਲਈ 2,000 ਰੁਪਏ ਮਹੀਨਾਵਾਰ ਸਹਾਇਤਾ, ਭੋਜਨ ਸੁਰੱਖਿਆ ਲਈ ਪਰਿਵਾਰਾਂ ਲਈ 2,500 ਰੁਪਏ ਮਹੀਨਾਵਾਰ ਅਤੇ 300 ਦਿਨਾਂ ਦੇ ਅੰਦਰ ਸਾਰੀਆਂ ਸਰਕਾਰੀ ਅਸਾਮੀਆਂ ਭਰਨ ਦਾ ਵਾਅਦਾ ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਬੰਦ-ਵੋਟਾਂ ਕੱਲ੍ਹ ਅਗਲੀ ਖ਼ਬਰ ਜੰਗਬੰਦੀ ਦਾ ਅੱਜ ਆਖਰੀ ਦਿਨ ਜੇ.ਡੀ. ਵੈਂਸ ਦਾ ਪਾਕਿ ਆਉਣਾ ਮੁਲਤਵੀ
Ad Position 24