08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁੱਖ ਮੰਤਰੀ ਵਲੋਂ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 22-04-2026

ਪੰਜਾਬ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲੈਂਡ ਦੇ ਪ੍ਰਸਿੱਧ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਤੇ ਪੰਜਾਬ 'ਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ | ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ 'ਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ 'ਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ | ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ | ਉਨ੍ਹਾਂ ਕਿਹਾ ਕਿ ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਲਈ ਵਚਨਬੱਧ ਹੈ | ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ 'ਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ | ਮੁੱਖ ਮੰਤਰੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ 'ਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ 'ਚ ਹਿੱਸਾ ਲੈਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ 'ਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਭਾਰਤੀ ਹਾਕੀ 'ਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ | ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ 'ਤੇ ਹੰਭਲੇ ਜਾਰੀ ਅਗਲੀ ਖ਼ਬਰ ਪੱਛਮੀ ਬੰਗਾਲ 'ਚ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਬੰਦ-ਵੋਟਾਂ ਕੱਲ੍ਹ
Ad Position 24