ਨਵੀਂ ਦਿੱਲੀ, 21 ਅਪ੍ਰੈਲ (ਪੀ. ਟੀ. ਆਈ.) ਮੁਕੱਦਮੇ ਦਾ ਰਸਤਾ ਸਾਫ਼ ਕਰਦੇ ਹੋਏ, ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 2021 ਦੇ ਇੱਕ ਮਾਮਲੇ ਵਿੱਚ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਤਹਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ 19 ਹੋਰਾਂ ਵਿਰੁੱਧ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ¢ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਨੇ ਬਿਸ਼ਨੋਈ ਅਤੇ ਹੋਰਾਂ ਵਿਰੁੱਧ ਧਾਰਾ 3 (ਸੰਗਠਿਤ ਅਪਰਾਧ) ਅਤੇ 4 (ਸੰਗਠਿਤ ਅਪਰਾਧ ਸਿੰਡੀਕੇਟ ਦੇ ਮੈਂਬਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ), ਦੇ ਨਾਲ-ਨਾਲ ਅਸਲਾ ਐਕਟ ਅਤੇ ਵਿਸਫੋਟਕ ਐਕਟ ਦੇ ਤਹਿਤ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ¢ਇਸ ਮਾਮਲੇ ਵਿੱਚ ਰਸਮੀ ਤÏਰ 'ਤੇ ਦੋਸ਼ ਤੈਅ ਕਰਨ ਲਈ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ | ਦਿੱਲੀ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਈ ਰਾਜਾਂ ਵਿੱਚ ਕੰਮ ਕਰ ਰਹੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਦੀ ਹੋਂਦ ਸਪੱਸ਼ਟ ਤÏਰ 'ਤੇ ਸਥਾਪਿਤ ਹੋ ਗਈ ਹੈ¢ ਵਿਸਤਿ੍ਤ ਅਦਾਲਤ ਦੇ ਆਦੇਸ਼ ਦੀ ਉਡੀਕ ਹੈ¢ਮਾਰਚ 2021 ਵਿੱਚ, ਲਾਰੈਂਸ ਬਿਸ਼ਨੋਈ-ਕਾਲਾ ਜਠੇਰੀ ਅਪਰਾਧ ਸਿੰਡੀਕੇਟ ਵਿਰੁੱਧ ਇੱਕ ਐੱਫ.ਆਈ.ਆਰ. ਦਰਜ ਕੀਤੀ ਗਈ ਸੀ, ਜੋ ਕਥਿਤ ਤÏਰ 'ਤੇ ਕੰਟਰੈਕਟ ਕਿਲਿੰਗ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਸੀ |