08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਾਜਪਾ ਨੇ ਮੋਦੀ ਨੂੰ ਅੱਤਵਾਦੀ ਕਹਿਣ 'ਤੇ ਖੜਗੇ ਦੀ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 22-04-2026
ਨਵੀਂ ਦਿੱਲੀ, 21 ਅਪ੍ਰੈਲ (ਪੀ. ਟੀ. ਆਈ.)-ਭਾਜਪਾ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਤਵਾਦੀ ਕਹਿਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਮੁੱਖ ਵਿਰੋਧੀ ਪਾਰਟੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ ਤੇ ਲੋਕ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਣਗੇ | ਸੱਤਾਧਾਰੀ ਪਾਰਟੀ ਨੇ ਦਾਅਵਾ ਕੀਤਾ ਕਿ ਖੜਗੇ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਇਸ਼ਾਰੇ 'ਤੇ ਮੋਦੀ ਵਿਰੁੱਧ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ ਕਿਉਂਕਿ ਪ੍ਰਧਾਨ ਮੰਤਰੀ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ 'ਚ ਅÏਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣਾ ਚਾਹੁੰਦੇ ਸਨ | ਖੜਗੇ ਦੀਆਂ ਟਿੱਪਣੀਆਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ, ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਜਿਸ ਤਰ੍ਹਾਂ ਦੇ ਸ਼ਬਦ ਚੁਣੇ ਹਨ, ਉਹ ਨਾ ਸਿਰਫ ਨਿੰਦਣਯੋਗ ਹਨ ਬਲਕਿ ਕਾਂਗਰਸ ਪਾਰਟੀ ਦੀ ਮਾਨਸਿਕਤਾ ਨੂੰ ਦਰਸਾਉਂਦੇ ਹਨ | ਪਾਤਰਾ ਨੇ ਖੜਗੇ ਦੇ ਸਪੱਸ਼ਟੀਕਰਨ ਨੂੰ ਰੱਦ ਕਰ ਦਿੱਤਾ ਤੇ ਦੋਸ਼ ਲਗਾਇਆ ਕਿ ਕਾਂਗਰਸ ਪ੍ਰਧਾਨ ਨੇ ਰਾਹੁਲ ਗਾਂਧੀ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਪ੍ਰਧਾਨ ਮੰਤਰੀ ਨੂੰ ਅੱਤਵਾਦੀ ਕਿਹਾ | ਭਾਜਪਾ ਸੰਸਦ ਮੈਂਬਰ ਨੇ ਵੀਡੀਓ ਸੰਦੇਸ਼ 'ਚ ਕਿਹਾ ਕਿ ਇਹ ਜੀਭ ਤਿਲਕਣ ਦਾ ਮਾਮਲਾ ਨਹੀਂ ਹੈ | ਇਹ ਜਾਣਬੁੱਝ ਕੇ ਕੀਤਾ ਗਿਆ ਹੈ | ਭਾਵੇਂ ਉਹ ਕੋਈ ਸਪੱਸ਼ਟੀਕਰਨ ਦੇ ਰਹੇ ਹਨ, ਇਹ ਕਾਂਗਰਸ ਦੀ ਜਾਣਬੁੱਝ ਕੇ ਕੀਤੀ ਗਈ ਸਾਜਿਸ਼ ਹੈ |

Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 23 ਅਪੑੈਲ 2026 ਅਗਲੀ ਖ਼ਬਰ ਕੋਈ ਵੀ ਈਰਾਨੀ ਵਫ਼ਦ ਅਜੇ ਤੱਕ ਨਹੀਂ ਪੁੱਜਾ ਇਸਲਾਮਾਬਾਦ
Ad Position 24