20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ 'ਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕੱਲ੍ਹ

Ad Position 21
No active advertisement
ਅਜੀਤ ਡੈਸਕ 23-04-2026
ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਸਿਵਲ ਡਿਫੈਂਸ ਸੰਬੰਧੀ ਤਿਆਰੀ ਦੀ ਅਜ਼ਮਾਇਸ਼ ਦੇ ਉਦੇਸ਼ ਨਾਲ ਪੰਜਾਬ 'ਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ | ਇਹ ਐਕਸਰਸਾਈਜ਼ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਕਰਵਾਈ ਜਾ ਰਹੀ ਹੈ | ਇਹ ਮੌਕ ਐਕਸਰਸਾਈਜ਼ ਇਕ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ 'ਹਾਈ-ਲੋਅ ਪਿੱਚ ਸਾਇਰਨ' ਵਜਾਏ ਜਾਣਗੇ | ਇਸ ਅਭਿਆਸ ਦੌਰਾਨ ਸੰਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵਲੋਂ ਪਛਾਣੇ ਗਏ ਖਾਸ ਖੇਤਰਾਂ 'ਚ ਇਕ 'ਸਿਮੂਲੇਟਿਡ ਬਲੈਕਆਉਟ' ਲਾਗੂ ਕੀਤਾ ਜਾਵੇਗਾ | ਇਨ੍ਹਾਂ ਪਛਾਣੇ ਗਏ ਖੇਤਰਾਂ 'ਚ ਆਮ ਲੋਕਾਂ ਨੂੰ ਬਲੈਕਆਉਟ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ, ਜਦਕਿ ਡਰਿੱਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ | ਇਹ ਐਕਸਰਸਾਈਜ਼ ਇਕ 'ਆਲ ਕਲੀਅਰ' ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ 'ਹਾਈ-ਪਿਚ ਸਾਇਰਨ' ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ | ਇਸ ਮੌਕ ਅਭਿਆਸ ਦੌਰਾਨ ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖ਼ਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਿਲ ਹਨ, ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ | ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਇਹ ਇਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ 'ਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਆਈ.ਆਰ.ਐਸ. ਅਧਿਕਾਰੀ ਦੀ ਬੇਟੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਪੰਜਾਬ ਪੁਲਿਸ ਨੇ ਪਾਈ ਰਸਮੀ ਗਿ੍ਫ਼ਤਾਰੀ
Ad Position 24