20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ 'ਚ ਬਣੇਗਾ ਬਾਸਮਤੀ ਦਾ 'ਸੈਂਟਰ ਆਫ਼ ਐਕਸੀਲੈਂਸ'

Ad Position 21
No active advertisement
ਅਜੀਤ ਡੈਸਕ 23-04-2026

ਨੀਦਰਲੈਂਡ 'ਚ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ 'ਚ ਸਭ ਤੋਂ ਵਧੀਆ ਅਭਿਆਸਾਂ ਦੀ ਕੀਤੀ ਪੜਚੋਲਆਟੋਮੇਸ਼ਨ, ਏ.ਆਈ., ਡਰੋਨ ਤੇ ਅੰਕੜਾ ਆਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ 'ਚ ਨਵੀਆਂ ਪਹਿਲਕਦਮੀਆਂ 'ਚ ਪੰਜਾਬ ਦੀ ਡੂੰਘੀ ਦਿਲਚਸਪੀ-ਮੁੱਖ ਮੰਤਰੀ
ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ਼ ਐਕਸੀਲੈਂਸ) ਬਣੇਗਾ, ਜਿਸ ਨਾਲ ਸੂਬੇ ਵਿਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ 'ਚ ਸਹਾਈ ਹੋਵੇਗਾ | ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕਰਦਿਆਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ 'ਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ 'ਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ | ਮੁੱਖ ਮੰਤਰੀ ਨੇ ਰੋਟਰਡੈਮ 'ਚ ਐਲ.ਟੀ. ਫੂਡਜ ਦੀ ਸਹੂਲਤ ਦਾ ਦੌਰਾ ਕੀਤਾ, ਜਿਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ 'ਚ ਆਪਣੀ ਮੌਜੂਦਗੀ ਅਤੇ ਇਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜਬੂਤ ਸੰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਟਿਕਾਊ ਖੇਤੀ ਦੀ ਜਰੂਰਤ 'ਤੇ ਜੋਰ ਦਿੱਤਾ, ਜਿਸ 'ਚ ਅੰਤਰਰਾਸਟਰੀ ਮਾਪਦੰਡਾਂ 'ਤੇ ਖਰਾ ਉਤਰਨ ਲਈ ਕੀਟਨਾਸਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ 'ਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਿਲ ਹੈ | ਭਗਵੰਤ ਮਾਨ ਦੇ ਯਤਨਾਂ ਸਦਕਾ ਐਲ.ਟੀ. ਫੂਡਜ ਨੇ ਪੰਜਾਬ 'ਚ ਬਾਸਮਤੀ ਚੌਲਾਂ ਲਈ 'ਸੈਂਟਰ ਆਫ਼ ਐਕਸੀਲੈਂਸ' ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ | ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ | ਇਸੇ ਤਰ੍ਹਾਂ ਉਨ੍ਹਾਂ ਨੇ ਆਲਸਮੀਰ ਵਿਖੇ 'ਫਲੌਰੀਕਲਚਰ ਆਕਸ਼ਨ ਮਾਰਕੀਟ' ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿਥੇ ਉਨ੍ਹਾਂ ਨੇ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸਵਵਿਆਪੀ ਵੰਡ ਦੀ ਉੱਚ ਏਕੀਕਿ੍ਤ ਪ੍ਰਣਾਲੀ ਦਾ ਹੈ | ਭਗਵੰਤ ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ | ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ 'ਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਥਾਰਿਤ ਮੀਟਿੰਗ ਵੀ ਕੀਤੀ | ਖੇਤੀਬਾੜੀ 'ਚ ਮਜਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸੀਲ ਖੇਤੀ ਅਭਿਆਸਾਂ ਨੂੰ ਉਤਸਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ | ਭਗਵੰਤ ਮਾਨ ਨੇ ਕਿਹਾ ਕਿ ਅਮਲ 'ਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ 'ਚ ਦੁਵੱਲਾ ਲਾਭ ਹੋ ਸਕਦਾ ਹੈ | ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ 'ਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ 'ਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਈਰਾਨ ਹੋਰਮੁਜ਼ ਨੂੰ ਬੰਦ ਨਹੀਂ ਕਰਨਾ ਚਾਹੁੰਦਾ, ਕਿਉਂਕਿ ਉਸ ਨੂੰ ਹੋ ਰਿਹੈ ਰੋਜ਼ਾਨਾ 50 ਕਰੋੜ ਡਾਲਰ ਦਾ ਨੁਕਸਾਨ-ਟਰੰਪ ਅਗਲੀ ਖ਼ਬਰ ਪੱਛਮੀ ਬੰਗਾਲ 'ਚ ਪਹਿਲੇ ਪੜਾਅ ਤੇ ਤਾਮਿਲਨਾਡੂ 'ਚ ਵੋਟਾਂ ਅੱਜ <br/>
Ad Position 24