ਵਾਸ਼ਿੰਗਟਨ, 22 ਅਪ੍ਰੈਲ (ਯੂ. ਐਨ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ ਈਰਾਨ ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਕਰਨਾ ਚਾਹੁੰਦਾ ਕਿਉਂਕਿ ਉਨ੍ਹਾਂ ਦਾ ਪ੍ਰਤੀ ਦਿਨ 500 ਮਿਲੀਅਨ (50 ਕਰੋੜ) ਡਾਲਰ ਦਾ ਨੁਕਸਾਨ ਹੋ ਰਿਹਾ ਹੈ | ਟਰੰਪ ਨੇ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਕਿਹਾ ਕਿ ਉਹ (ਈਰਾਨ) ਇਸਨੂੰ ਖੁੱਲ੍ਹਾ ਰੱਖਣਾ ਚਾਹੁੰਦੇ ਹਨ ਤਾਂ ਜੋ ਉਹ ਪ੍ਰਤੀ ਦਿਨ 50 ਕਰੋੜ ਅਮਰੀਕੀ ਡਾਲਰ ਕਮਾ ਸਕਣ | ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਦਾ ਕਹਿਣਾ ਹੈ ਕਿ ਉਹ ਇਸਨੂੰ ਬੰਦ ਕਰਨਾ ਚਾਹੁੰਦੇ ਹਨ ਕਿਉਂਕਿ ਉਹ ਆਪਣੀ ਇੱਜ਼ਤ ਬਚਾਉਣਾ ਚਾਹੁੰਦੇ ਹਨ ਕਿਉਂਕਿ ਅਮਰੀਕਾ ਨੇ ਇਸਨੂੰ ਪੂਰੀ ਤਰ੍ਹਾਂ ਬਲਾਕ ਕਰ ਦਿੱਤਾ ਹੈ |