20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਖੜਗੇ ਵਲੋਂ ਮੋਦੀ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Ad Position 21
No active advertisement
ਅਜੀਤ ਡੈਸਕ 23-04-2026
ਨਵੀਂ ਦਿੱਲੀ, 22 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ 'ਚ ਭਾਜਪਾ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ | ਬੁੱਧਵਾਰ ਸਵੇਰੇ ਭਾਜਪਾ ਦੇ ਇਕ ਉੱਚ ਪੱਧਰੀ ਵਫ਼ਦ ਜਿਸ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਮੰਤਰੀ ਕਿਰਨ ਰਿਜਿਜੂ ਅਤੇ ਅਰਜੁਨ ਰਾਮ ਮੇਘਵਾਲ ਸ਼ਾਮਿਲ ਸਨ, ਨੇ ਇਸ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ | ਕਿਰਨ ਰਿਜਿਜੂ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅੱਤਵਾਦੀ ਕਹਿਣਾ ਇਕ ਜੁਰਮ ਹੈ | ਉਨ੍ਹਾਂ ਇਸ ਨੂੰ 'ਰਾਸ਼ਟਰੀ ਅਤੇ ਲੋਕਤੰਤਰਿਕ ਮੁੱਦਾ' ਦੱਸਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਕਦੇ ਵੀ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਜਾਂ ਸਰਕਾਰ ਦਾ ਮਾਮਲਾ ਨਹੀਂ ਹੈ, ਸਗੋਂ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲਾ ਕੰਮ ਹੈ | ਭਾਜਪਾ ਨੇਤਾਵਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਖੜਗੇ ਅਤੇ ਕਾਂਗਰਸ ਪਾਰਟੀ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗੇ ਜਿਸ 'ਤੇ ਚੋਣ ਕਮਿਸ਼ਨ ਨੇ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ | ਚੋਣ ਕਮਿਸ਼ਨ ਨੂੰ ਸੋਂਪੇ ਗਏ ਮੰਗ ਪੱਤਰ 'ਚ ਇਹ ਵੀ ਮੰਗ ਕੀਤੀ ਗਈ ਕਿ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਖੜਗੇ ਦੀਆਂ ਟਿੱਪਣੀਆਂ ਲਈ ਉਨ੍ਹਾਂ ਦੇ ਖ਼ਿਲਾਫ਼ ਢੁਕਵੀਂ ਨੇਮਾਂ ਤਹਿਤ ਕਾਰਵਾਈ ਸ਼ੁਰੂ ਕੀਤੀ ਜਾਏ ਅਤੇ ਉਨ੍ਹਾਂ 'ਤੇ ਢੁਕਵੀਂ ਚੋਣ ਪ੍ਰਚਾਰ ਪਾਬੰਦੀ ਲਾਈ ਜਾਏ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਚੀਨ ਨਰਕ ਵਰਗੀਆਂ ਥਾਵਾਂ, ਟਰੰਪ ਨੇ ਭੜਕਾਊ ਪੋਸਟ ਕੀਤੀ ਸਾਂਝੀ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਪਹਿਲਗਾਮ ਹਮਲੇ ਦੀ ਵਰ੍ਹੇਗੰਢ 'ਤੇ ਪਾਕਿ ਨੇ ਉਗਲਿਆ ਜ਼ਹਿਰ
Ad Position 24