18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਫਿਨਲੈਂਡ ਯੂਨੀਵਰਸਿਟੀ ਦੀ ਭਾਈਵਾਲੀ ਨਾਲ ਪੰਜਾਬ ਦੇ ਕਲਾਸਰੂਮਾਂ 'ਚ ਤਬਦੀਲੀਆਂ ਦਿਖਣੀਆਂ ਸ਼ੁਰੂ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 24-04-2026

ਕਿਹਾ, 'ਟ੍ਰੇਨ-ਦ-ਟ੍ਰੇਨਰ' ਮਾਡਲ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਨੂੰ ਅਗਲੇ ਪੱਧਰ 'ਤੇ ਲੈ ਜਾਵੇਗਾ
ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ 'ਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਅਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ | ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੜ੍ਹਾਈ-ਲਿਖਾਈ ਰੱਟੇ ਮਾਰਨ ਦੇ ਢੰਗ-ਤਰੀਕਿਆਂ ਤੋਂ ਹਟ ਕੇ ਹੁਣ ਵਧੇਰੇ ਅਨੰਦਮਈ ਅਤੇ ਸ਼ਮੂਲੀਅਤ ਭਰੇ ਸਿੱਖਣ ਦੇ ਮਾਹੌਲ ਵੱਲ ਵਧ ਰਹੀ ਹੈ | ਪੰਜਾਬ ਦੀ ਵਿਆਪਕ 'ਸਿੱਖਿਆ ਕ੍ਰਾਂਤੀ' ਵਿਚ ਸ਼ਾਮਿਲ ਇਹ ਪ੍ਰੋਗਰਾਮ ਸਥਾਨਕ ਕਲਾਸਰੂਮ 'ਚ ਵਿਸ਼ਵਵਿਆਪੀ ਮੁਹਾਰਤ ਨੂੰ ਸ਼ਾਮਿਲ ਕਰਨ 'ਤੇ ਕੇਂਦਰਿਤ ਹੈ, ਜੋ ਇਕ ਢਾਂਚਾਗਤ 'ਟ੍ਰੇਨ-ਦ-ਟ੍ਰੇਨਰਜ਼' ਮਾਡਲ ਰਾਹੀਂ ਪੈਮਾਨੇ ਨੂੰ ਤੈਅ ਕਰਦਾ ਹੈ, ਜਿਸ 'ਚ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਲਈ ਮਈ ਤੱਕ ਲਗਭਗ 300 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਫਿਨਲੈਂਡ ਦੀ ਆਪਣੀ ਸਰਕਾਰੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਕੁਕੁਲੋ-ਮੋਈਕੋਇਨੇਨ ਅਰਲੀ ਚਾਈਲਡਹੁੱਡ ਐਜੂਕੇਸ਼ਨ ਐਂਡ ਕੇਅਰ ਸੈਂਟਰ' ਦਾ ਦੌਰਾ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਹਿਲਾਂ ਹੀ ਸਥਾਨਕ ਕਲਾਸਰੂਮਾਂ ਨਾਲ ਵਿਸ਼ਵਵਿਆਪੀ ਸਿੱਖਿਆ ਮੁਹਾਰਤ ਨੂੰ ਇਕਸਾਰ ਕਰਕੇ ਸ਼ਾਨਦਾਰ ਨਤੀਜੇ ਦੇ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਅਧੀਨ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਰਾਹੀਂ ਸ਼ੁਰੂ ਹੋਈ ਇਹ ਭਾਈਵਾਲੀ ਸ਼ੁਰੂਆਤੀ ਅਤੇ ਬੁਨਿਆਦੀ ਸਿੱਖਿਆ 'ਚ ਅਧਿਆਪਕ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਯਤਨਾਂ ਵੱਲ ਸੇਧਿਤ ਹੈ | ਇਹ ਥੋੜ੍ਹੇ ਸਮੇਂ ਦੀ ਦਖਲਅੰਦਾਜ਼ੀ ਵਜੋਂ ਨਹੀਂ ਸਗੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ 'ਚ ਬਾਲ-ਕੇਂਦਿ੍ਤ ਅਤੇ ਖੇਡ-ਅਧਾਰਤ ਸਿੱਖਿਆ ਨੂੰ ਸ਼ਾਮਿਲ ਕਰਨ ਲਈ ਲੰਬੇ ਸਮੇਂ ਦੇ ਸੰਸਥਾਗਤ ਯਤਨ ਵਜੋਂ ਤਿਆਰ ਕੀਤੀ ਗਈ ਹੈ, ਜਿਸ 'ਚ ਬਿਹਤਰੀਨ ਸਿੱਖਿਆ ਅਭਿਆਸਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਇਹ ਪ੍ਰੋਗਰਾਮ ਅਧਿਆਪਕਾਂ ਨੂੰ ਖੋਜ-ਅਧਾਰਤ ਤਰੀਕਿਆਂ ਨਾਲ ਲੈਸ ਕਰਨ 'ਤੇ ਕੇਂਦਰਿਤ ਹੈ, ਇਹ ਯਕੀਨੀ ਬਣਾਉਂਦਿਆਂ ਕਿ ਇਹ ਪਹੁੰਚ ਪੰਜਾਬ ਦੇ ਸਮਾਜਿਕ-ਸੱਭਿਆਚਾਰਕ ਸੰਦਰਭ ਦੇ ਅਨੁਕੂਲ ਹੋਵੇ | ਉਨ੍ਹਾਂ ਕਿਹਾ ਕਿ ਇਹ ਸਿਖਲਾਈ ਸੈਸ਼ਨ ਚੰਡੀਗੜ੍ਹ• ਅਤੇ ਫਿਨਲੈਂਡ ਦੇ ਸ਼ਹਿਰਾਂ ਟੁਰਕੂ ਅਤੇ ਰਾਉਮਾ ਦੋਵੇਂ ਜਗ੍ਹਾ ਕਰਵਾਏ ਗਏ, ਜਿਸ ਵਿਚ ਅਧਿਆਪਕਾਂ ਨੂੰ ਵਰਕਸ਼ਾਪਾਂ, ਮਾਰਗਦਰਸ਼ਨ ਅਭਿਆਸਾਂ ਅਤੇ ਸਕੂਲਾਂ ਦੇ ਦੌਰਿਆਂ ਰਾਹੀਂ ਕਲਾਸਰੂਮ ਵਿਚਲੀਆਂ ਨਵੀਆਂ ਜੁਗਤਾਂ ਤੋਂ ਜਾਣੂ ਕਰਵਾਉਣਾ ਸ਼ਾਮਿਲ ਹੈ | ਦੱਸਣਯੋਗ ਹੈ ਕਿ ਮਈ 2026 ਤੱਕ ਚਾਰ ਗਰੁੱਪਾਂ ਵਿਚ ਲਗਪਗ 300 ਅਧਿਆਪਕ ਸਿਖਲਾਈ ਪ੍ਰਾਪਤ ਕਰ ਲੈਣਗੇ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਥਾਰਿਤ ਗੱਲਬਾਤ ਲਈ ਟੁਰਕੂ ਯੂਨੀਵਰਸਿਟੀ ਅਤੇ ਟੁਰਕੂ ਅਧਿਆਪਕ ਸਿਖਲਾਈ ਸਕੂਲ ਦਾ ਵੀ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਹੁਣ ਪ੍ਰੋਗਰਾਮ ਨੂੰ 'ਟ੍ਰੇਨ-ਦ-ਟ੍ਰੇਨਰਜ਼' ਪਹੁੰਚ ਰਾਹੀਂ ਵਧਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸੂਬੇ ਭਰ 'ਚ ਇਸ ਦੀ ਪਹੁੰਚ ਨੂੰ ਵਧਾਉਣ ਲਈ ਮਾਸਟਰ ਟ੍ਰੇਨਰਾਂ ਦਾ ਇਕ ਕਾਡਰ ਬਣਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ ਦਸਵੀਂ ਜਮਾਤ ਦੀ ਦੂਜੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਅਗਲੀ ਖ਼ਬਰ ਅੱਤਵਾਦੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ 'ਚ 4 ਗਿ੍ਫ਼ਤਾਰ
Ad Position 24