ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

Ad Position 21
No active advertisement
ਅਜੀਤ ਡੈਸਕ 25-04-2026
ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੇ ਦੋਸ਼ੀ ਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ ¢ ਸਰਬਉਚ ਅਦਾਲਤ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਉਸ ਨੂੰ ਫ਼ਿਲਹਾਲ ਜੇਲ੍ਹ ਵਿਚ ਹੀ ਰਹਿਣਾ ਪਏਗਾ ¢ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਬਜ਼ੁਰਗ ਅਤੇ ਬਿਮਾਰ ਪਤਨੀ ਨਾਲ ਮਿਲਣ ਦੇ ਲਈ ਜ਼ਮਾਨਤ 'ਤੇ ਰਿਹਾਅ ਕਰਨ ਦਾ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ¢ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੇ ਆਪਣੀ ਜ਼ਮਾਨਤ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਪਿਛਲੇ 7 ਸਾਲ ਅਤੇ 4 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦੀ ਪਤਨੀ ਗੰਭੀਰ ਰੂਪ 'ਚ ਬਿਮਾਰ ਹੈ ਜੋ ਤੁਰ ਵੀ ਨਹੀਂ ਸਕਦੀ, ਪਰ ਉਹ (ਸੱਜਣ ਕੁਮਾਰ) ਇੱਕ ਵਾਰੀ ਵੀ ਆਪਣੀ ਬਿਮਾਰ ਪਤਨੀ ਨਾਲ ਮਿਲ ਨਹੀਂ ਸਕਿਆ¢ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਹਾਈ ਕੋਰਟ ਤੋਂ ਮਿਲੀ ਸਜ਼ਾ ਦੇ ਖ਼ਿਲਾਫ਼ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਵਲੋਂ ਜੁਲਾਈ ਵਿਚ ਸੁਣਵਾਈ ਕੀਤੀ ਜਾਏਗੀ ¢

Ad Position 22
No active advertisement
ਪਿਛਲੀ ਖ਼ਬਰ ਸਖ਼ਤ ਗਰਮੀ ਨੇ ਵਿਗਾੜਿਆ ਬਿਜਲੀ ਸਪਲਾਈ ਦਾ ਗਣਿਤ ਪੰਜਾਬ ਦੇ ਕਈ ਖੇਤਰਾਂ 'ਚ 'ਬਲੈਕ ਆਊਟ' ਵਰਗੇ ਹਾਲਾਤ <br/> ਅਗਲੀ ਖ਼ਬਰ 'ਬਲੈਕ ਆਊਟ' ਦੇ ਐਲਾਨ ਨੂੰ ਲੋਕਾਂ ਵਲੋਂ ਰਲਵਾਂ ਮਿਲਵਾਂ ਹੁੰਗਾਰਾ <br/>
Ad Position 24
No active advertisement