ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ 'ਚ ਦੋ ਪੜਾਵਾਂ ਵਿਚ ਹੋਵੇਗੀ ਜਨਗਣਨਾ

Ad Position 21
No active advertisement
ਅਜੀਤ ਡੈਸਕ 25-04-2026
ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਡਾ. ਨਵਜੋਤ ਖੋਸਾ ਆਈ. ਏ. ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਚੰਡੀਗੜ੍ਹ ਅਤੇ ਮਨਜੀਤ ਸਿੰਘ ਬਰਾੜ ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਤਹਿਤ ਮੀਡੀਆ ਨੂੰ ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਪ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਭਾਰਤ 'ਚ ਜਨਗਣਨਾ, ਜਨਗਣਨਾ ਐਕਟ, 1948 ਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ | ਜਨਗਣਨਾ 2027 ਭਾਰਤ 'ਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ | ਆਖਰੀ ਜਨਗਣਨਾ 2011 'ਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ | ਜਨਗਣਨਾ 2027 ਦੋ ਪੜਾਵਾਂ 'ਚ ਕੀਤੀ ਜਾਵੇਗੀ | ਪਹਿਲੇ ਪੜਾਅ ਤਹਿਤ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ, ਜਦਕਿ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਗਣਨਾ ਤੇ ਪੜਾਅ-2 ਆਬਾਦੀ ਗਣਨਾ, 9 ਫਰਵਰੀ 2027 ਤੋਂ 28 ਫਰਵਰੀ 2027 ਤੱਕ ਤੈਅ ਕੀਤੀ ਗਈ ਹੈ | ਪਹਿਲਾ ਪੜਾਅ ਰਿਹਾਇਸ਼ੀ ਸਥਿਤੀਆਂ, ਸਹੂਲਤਾਂ ਅਤੇ ਸੰਪਤੀਆਂ 'ਤੇ ਕੇਂਦਿ੍ਤ ਹੈ ਅਤੇ ਆਬਾਦੀ ਗਣਨਾ ਪੜਾਅ ਲਈ ਆਧਾਰ ਬਣਾਏਗਾ | ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ 'ਚ ਮੋਬਾਈਲ ਐਪਲੀਕੇਸ਼ਨਾਂ ਜ਼ਰੀਏ ਕੀਤੀ ਜਾਵੇਗੀ | ਇਸਦੇ ਨਾਲ ਹੀ ਅÏਨਲਾਈਨ ਪੋਰਟਲ (https://se.census.gov.in) ਰਾਹੀਂ ਸਵੈ-ਗਣਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ | ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰਕੇ ਅਤੇ ਜਮ੍ਹਾਂ ਕਰਕੇ ਇਕ ਵਿਲੱਖਣ ਸਵੈ-ਗਣਨਾ ਰੈਫਰੈਂਸ ਆਈ.ਡੀ. ਪ੍ਰਾਪਤ ਕਰ ਸਕਣਗੇ, ਜੋ ਫੀਲਡ ਵੈਰੀਫਿਕੇਸ਼ਨ ਦੌਰਾਨ ਗਿਣਤੀਕਾਰ ਨਾਲ ਸਾਂਝਾ ਕਰਨਾ ਹੋਵੇਗਾ | ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਜ਼ਰੀਏ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ | ਜਨਗਣਨਾ ਲਈ ਰਾਜ ਨੋਡਲ ਅਧਿਕਾਰੀ ਮਨਜੀਤ ਬਰਾੜ ਨੇ ਦੱਸਿਆ ਕਿ ਇਸ ਸੰਬੰਧੀ ਵਿਆਪਕ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ, ਜਿਸ ਵਿਚ ਰਾਜ ਭਰ 'ਚ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਅਤੇ ਲਗਭਗ 67,000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ (ਰਾਖਵਿਆਂ ਸਮੇਤ) ਦੀ ਨਿਯੁਕਤੀ ਕਰਨਾ ਸ਼ਾਮਿਲ ਹੈ | ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਕਾਰਜਕਰਤਾਵਾਂ ਦੀ ਸਿਖਲਾਈ ਇਕ ਯੋਜਨਾਬੱਧ ਅਤੇ ਪੜਾਅਵਾਰ ਢੰਗ ਨਾਲ ਕੀਤੀ ਗਈ ਹੈ | ਪੰਜਾਬ 'ਚ 52 ਮਾਸਟਰ ਟਰੇਨਰਾਂ (ਰਾਜ ਤੋਂ 36 ਅਤੇ ਡੀ.ਸੀ.ਓ., ਪੰਜਾਬ ਤੋਂ 16) ਅਤੇ 932 ਫੀਲਡ ਟਰੇਨਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਹੋ ਗਈ ਹੈ ਤੇ 16 ਅਪ੍ਰੈਲ ਤੋਂ 9 ਮਈ 2026 ਤੱਕ ਰਾਜ ਭਰ ਦੇ ਵੱਖ-ਵੱਖ ਸਥਾਨਾਂ 'ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ | ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਡਿਜੀਟਲ ਗਣਨਾ ਅਤੇ ਡਾਟਾ ਗੁਪਤਤਾ ਬਾਰੇ ਗਲਤ ਜਾਣਕਾਰੀ ਦੇ ਟਾਕਰੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਗਈ | ਨਿਵਾਸੀਆਂ ਨੂੰ ਜਨਗਣਨਾ 'ਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਇਹ ਦੁਹਰਾਇਆ ਗਿਆ ਕਿ ਇਸ ਪ੍ਰਕਿਰਿਆ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਤੇ ਸਿਰਫ ਅੰਕੜਿਆਂ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ | ਜ਼ਿਕਰਯੋਗ ਹੈ ਕਿ ਜਨਗਣਨਾ 2027 ਸੰਬੰਧੀ ਕੌਮੀ ਟੋਲ-ਫਰੀ ਹੈਲਪਲਾਈਨ ਨੰਬਰ (1855) 30 ਅਪ੍ਰੈਲ 2026 ਤੋਂ ਪੰਜਾਬ 'ਚ ਕਾਰਜਸ਼ੀਲ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪਾਰਟੀ ਨੂੰ ਛੱਡਣ ਵਾਲੇ ਹਨ ਗ਼ਦਾਰ-ਭਗਵੰਤ ਮਾਨ ਅਗਲੀ ਖ਼ਬਰ ਸਖ਼ਤ ਗਰਮੀ ਨੇ ਵਿਗਾੜਿਆ ਬਿਜਲੀ ਸਪਲਾਈ ਦਾ ਗਣਿਤ ਪੰਜਾਬ ਦੇ ਕਈ ਖੇਤਰਾਂ 'ਚ 'ਬਲੈਕ ਆਊਟ' ਵਰਗੇ ਹਾਲਾਤ <br/>
Ad Position 24
No active advertisement