16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ 'ਤੇ ਡੀ.ਜੀ.ਪੀ. ਸਮੇਤ 7 ਜਣਿਆਂ ਨੂੰ ਧਮਕੀ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਮਾਨਸਾ, 25 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-'ਲਾਰੈਂਸ ਆਫ਼ ਪੰਜਾਬ' ਦਸਤਾਵੇਜ਼ੀ 'ਤੇ ਪਾਬੰਦੀ ਲੱਗਣ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਮੇਤ 7 ਜਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ | ਇਸ ਤੋਂ ਇਲਾਵਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਗੁਰਮੀਤ ਸਿੰਘ ਬਬਲੂ ਤੇ ਐਡਵੋਕੇਟ ਜਨਰਲ ਪੰਜਾਬ ਨੂੰ ਇਹ ਧਮਕੀ ਇਕ ਵਿਦੇਸ਼ੀ ਨੰਬਰ ਤੋਂ ਵੱਟਸਐਪ 'ਤੇ ਮਿਲੀ ਹੈ | ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ ਦੇ ਜੀਵਨ 'ਤੇ ਬਣੀ ਇਹ ਦਸਤਾਵੇਜ਼ੀ ਜਾਰੀ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਆ ਗਈ ਸੀ | ਸਿਆਸੀ ਆਗੂਆਂ ਨੇ ਇਸ 'ਤੇ ਰੋਕ ਲਗਾਉਣ ਦੀ ਮੰਗ ਉਠਾਈ ਸੀ ਤੇ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਸੀ | ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਜੀ-5 ਓ.ਟੀ.ਟੀ. ਪਲੇਟਫ਼ਾਰਮ ਨੂੰ ਇਹ ਡਾਕੂਮੈਂਟਰੀ ਜਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ 'ਰਿਸ਼ਵਤ ਦੀ ਰਕਮ' ਕੁਤਰ ਗਏ ਚੂਹੇ ਸੁਪਰੀਮ ਕੋਰਟ ਵਲੋਂ ਸਖ਼ਤ ਟਿੱਪਣੀ <br/> ਅਗਲੀ ਖ਼ਬਰ 'ਆਪ' ਆਗੂਆਂ ਵਲੋਂ ਅਸ਼ੋਕ ਮਿੱਤਲ, ਹਰਭਜਨ ਸਿੰਘ ਤੇ ਰਜਿੰਦਰ ਗੁਪਤਾ ਖ਼ਿਲਾਫ਼ ਪ੍ਰਦਰਸ਼ਨ <br/>
Ad Position 24