06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਆਪ' ਵਲੋਂ ਬਾਗੀ ਸੰਸਦ ਮੈਂਬਰਾਂ ਖ਼ਿਲਾਫ਼ ਸੂਬਾ ਪੱਧਰੀ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 27-04-2026

ਈ.ਟੀ.ਓ., ਕਟਾਰੂਚੱਕ, ਗੋਇਲ, ਬਲਕਾਰ ਸਿੱਧੂ ਤੇ ਗਿਆਸਪੁਰਾ ਦੀ ਅਗਵਾਈ 'ਚ ਹੋਏ ਪ੍ਰਦਰਸ਼ਨ
ਚੰਡੀਗੜ੍ਹ, 26 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਖਿਲਾਫ਼ ਪੰਜਾਬ ਦੇ ਹਰ ਜ਼ਿਲ੍ਹੇ 'ਚ ਜ਼ੋਰਦਾਰ ਪ੍ਰਦਰਸ਼ਨ ਕੀਤੇ | ਸੜਕਾਂ 'ਪੰਜਾਬ ਦੇ ਗ਼ਦਾਰ' ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਵਜੋਂ ਦਲ-ਬਦਲੂਆਂ ਦੇ ਘਰਾਂ ਦੀਆਂ ਕੰਧਾਂ 'ਤੇ 'ਗੱਦਾਰ' ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ ਲੋਕਾਂ ਨਾਲ ਇਕ ਨਾ-ਮੁਆਫ਼ੀਯੋਗ ਧੋਖਾ ਕਰਾਰ ਦਿੱਤਾ | ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਲੈ ਕੇ ਉਦਯੋਗਿਕ ਕੇਂਦਰਾਂ ਤੱਕ ਜਿਸ 'ਚ ਰਜਿੰਦਰ ਗੁਪਤਾ ਦੇ ਖਿਲਾਫ਼ ਟ੍ਰਾਈਡੈਂਟ ਗਰੁੱਪ ਦੇ ਬਾਹਰ ਕੀਤਾ ਗਿਆ ਤਿੱਖਾ ਪ੍ਰਦਰਸ਼ਨ ਵੀ ਸ਼ਾਮਿਲ ਸੀ, 'ਆਪ' ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ 'ਚ ਆਮ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤੇ | ਦਲ-ਬਦਲੀ ਨੂੰ ਪੰਜਾਬ ਦੀ ਮਿੱਟੀ ਅਤੇ ਸਵੈ-ਮਾਣ ਨਾਲ ਵੱਡਾ ਧੋਖਾ ਦੱਸਦਿਆਂ 'ਆਪ' ਨੇ ਮੰਗ ਕੀਤੀ ਕਿ ਇਨ੍ਹਾਂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ | ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਮੁੱਦੇ ਉਠਾਉਣ ਲਈ ਭੇਜਿਆ ਗਿਆ ਸੀ, ਪਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਹ ਭਾਜਪਾ ਨਾਲ ਜਾ ਮਿਲੇ | ਇਹ ਸ਼ਰਮਨਾਕ ਕਾਰਾ ਤਿੰਨ ਕਰੋੜ ਪੰਜਾਬੀਆਂ ਨਾਲ ਧੋਖਾ ਹੈ | ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਇਸ ਕਦਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੰਸਦ ਮੈਂਬਰ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਸਨ, ਪਰ ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਇਨ੍ਹਾਂ ਨੇ ਰਾਜ ਅਤੇ ਪਾਰਟੀ  ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਲਹਿਰਾਗਾਗਾ 'ਚ ਪ੍ਰਦਰਸ਼ਨ ਦੌਰਾਨ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਖਰੀਦੋ-ਫ਼ਰੋਖਤ ਦੀ ਰਾਜਨੀਤੀ ਭਾਜਪਾ ਦਾ ਇਤਿਹਾਸ ਰਹੀ ਹੈ | ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ 'ਤੇ ਕੋਈ ਅਸਰ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਸਾਹਮਣੇ ਆ ਗਏ ਹਨ | ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਨਾਂਅ ਇਤਿਹਾਸ 'ਚ ਗੱਦਾਰਾਂ ਵਜੋਂ ਲਿਖੇ ਜਾਣਗੇ | 'ਆਪ' ਨੇ ਇਨ੍ਹਾਂ ਨੂੰ ਪਛਾਣ ਅਤੇ ਅਹੁਦੇ ਦਿੱਤੇ, ਪਰ ਇਹ ਉਸ ਭਰੋਸੇ ਨੂੰ ਬਰਕਰਾਰ ਰੱਖਣ ਵਿਚ ਨਾਕਾਮ ਰਹੇ | ਵਿਧਾਇਕ ਮਨਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਸੰਸਦ ਮੈਂਬਰ ਸਿੱਧੇ ਤÏਰ 'ਤੇ ਜਨਤਾ ਦੁਆਰਾ ਨਹੀਂ ਚੁਣੇ ਗਏ ਸਨ, ਸਗੋਂ 'ਆਪ' ਨੂੰ ਮਿਲੇ ਫ਼ਤਵੇ ਰਾਹੀਂ ਨਾਮਜ਼ਦ ਕੀਤੇ ਗਏ ਸਨ | ਉਨ੍ਹਾਂ ਨੇ ਲੋਕਾਂ ਦੇ ਵਿਸ਼ਵਾਸ ਦੀ ਦੁਰਵਰਤੋਂ ਕੀਤੀ ਹੈ | ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਖ਼ਤਮ ਕੀਤੀ ਜਾਵੇ | 'ਆਪ' ਆਗੂਆਂ ਨੇ ਦੁਹਰਾਇਆ ਕਿ ਪਾਰਟੀ ਸੂਬਾ ਲੀਡਰਸ਼ਿਪ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਮਜ਼ਬੂਤ ਅਤੇ ਇਕਜੁੱਟ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਕਾਰਵਾਈਆਂ ਪਾਰਟੀ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ | ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਦਾ ਹਿੱਸਾ ਦੱਸਿਆ, ਜਿਸ ਦਾ ਮਕਸਦ ਪੰਜਾਬ 'ਚ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਚ ਰੁਕਾਵਟ ਪਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਦੇ ਹੋਟਲ 'ਚ ਗੋਲੀਬਾਰੀ, ਵਾਲ-ਵਾਲ ਬਚੇ ਟਰੰਪ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ
Ad Position 24