06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਾਗੀ ਸੰਸਦ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਤੇ ਸੰਵਿਧਾਨ ਨਾਲ ਵੀ ਧੋਖਾ ਕੀਤਾ-ਸੰਜੇ ਸਿੰਘ

Ad Position 21
No active advertisement
ਅਜੀਤ ਡੈਸਕ 27-04-2026
ਨਵੀਂ ਦਿੱਲੀ, 26 ਅਪ੍ਰੈਲ (ਅਜੀਤ ਬਿਊਰੋ)-'ਆਪ' ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੱਸਿਆ ਕਿ 'ਆਪ' ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਕੋਲ ਇਕ ਪਟੀਸ਼ਨ ਦਾਇਰ ਕਰਕੇ ਰਾਘਵ ਚੱਢਾ ਸਮੇਤ ਉਨ੍ਹਾਂ ਸਾਰੇ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ, ਜੋ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਪਾਰਟੀ ਨੇ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਵੱਡੀ ਗੱਦਾਰੀ ਕਰਾਰ ਦਿੱਤਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਦਮ ਨਾ ਸਿਰਫ਼ 'ਆਪ' ਨਾਲ, ਸਗੋਂ ਪੰਜਾਬ ਦੇ ਲੋਕਾਂ, ਲੋਕਤੰਤਰ ਅਤੇ ਦੇਸ਼ ਦੇ ਸੰਵਿਧਾਨ ਨਾਲ ਵੀ ਧੋਖਾ ਹਨ | ਸੰਜੇ ਸਿੰਘ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਪੰਜਾਬ 'ਚ ਪਾਰਟੀ ਵਿਧਾਇਕ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਸੰਪਰਕ 'ਚ ਹਨ | ਉਨ੍ਹਾਂ ਅਜਿਹੀਆਂ ਗੱਲਾਂ ਨੂੰ ਗਲਤ ਜਾਣਕਾਰੀ ਤੇ ਅਫ਼ਵਾਹਾਂ ਕਰਾਰ ਦਿੱਤਾ | ਉਨ੍ਹਾਂ ਭਾਜਪਾ ਤੇ ਰਾਘਵ ਚੱਢਾ 'ਤੇ ਜਾਣਬੁਝ ਕੇ ਇਹ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਗਾਇਆ | ਸੰਜੇ ਸਿੰਘ ਨੇ ਕਿਹਾ ਕਿ ਚੱਢਾ ਤੇ ਹੋਰ ਰਾਜ ਸਭਾ ਮੈਂਬਰਾਂ ਵਲੋਂ ਕੀਤੇ ਗਏ ਵਿਸ਼ਵਾਸਘਾਤ ਖਿਲਾਫ਼ ਪੂਰੇ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ | ਇਥੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ 'ਚ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਕਪਿਲ ਸਿੱਬਲ ਅਤੇ ਪੀ.ਡੀ.ਟੀ. ਅਚਾਰੀ ਸਮੇਤ ਪ੍ਰਮੁੱਖ ਸੰਵਿਧਾਨਕ ਮਾਹਿਰਾਂ ਅਤੇ ਸੀਨੀਅਰ ਵਕੀਲਾਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਸਾਰੇ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਹੋਣੀ ਨਿਸ਼ਚਿਤ ਹੈ | ਇਥੋਂ ਤੱਕ ਕਿ ਐਨ.ਡੀ.ਏ. ਨਾਲ ਜੁੜੇ ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵੀ ਕਿਹਾ ਸੀ ਕਿ ਇਨ੍ਹਾਂ ਨੇਤਾਵਾਂ ਦੀ ਮੈਂਬਰਸ਼ਿਪ ਹਰ ਹਾਲ 'ਚ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਪਾਰਟੀ ਤੋਂ ਚੁਣਿਆ ਜਾਂਦਾ ਹੈ ਅਤੇ ਉਸ ਦੇ ਮੱਤਭੇਦ ਹਨ, ਤਾਂ ਉਸ ਨੂੰ ਅਸਤੀਫ਼ਾ ਦੇ ਕੇ ਉਥੇ ਜਾਣਾ ਚਾਹੀਦਾ ਹੈ ਜਿਥੇ ਉਸ ਦੀ ਵਿਚਾਰਧਾਰਾ ਮਿਲਦੀ ਹੋਵੇ | ਕਾਨੂੰਨੀ ਆਧਾਰ 'ਤੇ ਚਾਨਣਾ ਪਾਉਂਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਕਈ ਅਜਿਹੇ ਫੈਸਲੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਉਨ੍ਹਾਂ ਦੀ ਮੈਂਬਰਸ਼ਿਪ ਕਿਵੇਂ ਖਤਮ ਕੀਤੀ ਜਾ ਸਕਦੀ ਹੈ | ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਣ ਬਾਰੇ ਸੰਜੇ ਸਿੰਘ ਨੇ ਕਿਹਾ ਕਿ ਇਹ 'ਰਾਈਟ ਟੂ ਰੀਕਾਲ' ਦਾ ਮਾਮਲਾ ਹੈ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਨੂੰ ਮਿਲ ਕੇ ਆਪਣੇ ਵਿਚਾਰ ਪੇਸ਼ ਕਰਨਗੇ, ਜਿਸ ਲਈ ਸਮਾਂ ਮੰਗਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਰਾਘਵ ਚੱਢਾ ਸਮੇਤ ਬਾਗ਼ੀ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ <br/> ਅਗਲੀ ਖ਼ਬਰ ਅਮਰੀਕਾ ਦੇ ਹੋਟਲ 'ਚ ਗੋਲੀਬਾਰੀ, ਵਾਲ-ਵਾਲ ਬਚੇ ਟਰੰਪ
Ad Position 24