06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਆਪ' ਵਲੋਂ ਰਾਘਵ ਚੱਢਾ ਸਮੇਤ ਬਾਗ਼ੀ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 27-04-2026

ਉਪ ਰਾਸ਼ਟਰਪਤੀ ਨੂੰ ਭੇਜੀ ਪਟੀਸ਼ਨ
ਨਵੀਂ ਦਿੱਲੀ, 26 ਅਪ੍ਰੈਲ (ਉਪਮਾ ਡਾਗਾ ਪਾਰਥ)-ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ 7 ਬਾਗੀ ਸੰਸਦ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਦੇ ਵੱਡੇ ਝਟਕੇ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਸਾਰੇ ਸੰਸਦ ਮੈਂਬਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੂੰ ਚਿੱਠੀ ਲਿਖ ਕੇ ਸੰਬੰਧਿਤ ਮੈਂਬਰਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦੀ ਮੰਗ ਕੀਤੀ | ਉਹ ਛੇਤੀ ਹੀ ਇਨ੍ਹਾਂ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਰਾਹ ਵੀ ਅਪਣਾਏਗੀ | 'ਆਪ' ਦਾ ਦਾਅਵਾ ਹੈ ਕਿ ਇਹ ਸੰਸਦ ਮੈਂਬਰ ਉੱਚ ਸਦਨ ਲਈ 'ਆਪ' ਦੀ ਟਿਕਟ 'ਤੇ ਚੁਣੇ ਗਏ ਸਨ ਪਰ ਬਾਅਦ 'ਚ ਉਨ੍ਹਾਂ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕਰ ਲਿਆ | 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੇ ਮਾਹਰਾਂ ਤੋਂ ਸਲਾਹ ਲੈਣ ਤੋਂ ਬਾਅਦ ਉਨ੍ਹਾਂ ਰਾਜ ਸਭਾ ਦੇ ਚੇਅਰਮੈਨ ਨੂੰ ਇਕ ਚਿੱਠੀ ਭੇਜੀ ਹੈ, ਜਿਸ 'ਚ ਉਨ੍ਹਾਂ ਅਪੀਲ ਕੀਤੀ ਕਿ ਸੰਵਿਧਾਨ ਦੀ ਦਸਵੀਂ ਸੂਚੀ ਮੁਤਾਬਿਕ ਇਨ੍ਹਾਂ ਸੰਸਦ ਮੈਂਬਰਾਂ ਰਾਘਵ ਚੱਢਾ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮਜੀਤ ਸਾਹਨੀ, ਰਜਿੰਦਰ ਗੁਪਤਾ ਅਤੇ ਹਰਭਜਨ ਸਿੰਘ ਦੀ ਮੈਂਬਰਸ਼ਿਪ ਪੂਰੀ ਤਰ੍ਹਾਂ ਨਾਲ ਖ਼ਤਮ ਕਰ ਦਿੱਤੀ ਜਾਵੇ | ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਚੇਅਰਮੈਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਸੁਣਵਾਈ ਛੇਤੀ ਤੋਂ ਛੇਤੀ ਪੂਰੀ ਕਰ ਕੇ ਨਿਰਪੱਖ ਫੈਸਲਾ ਦੇਣ | ਸੰਜੇ ਸਿੰਘ ਨੇ ਇਸ ਮਾਮਲੇ 'ਚ ਕਾਨੂੰਨੀ ਰਾਹ ਅਪਣਾਉਣ ਦੇ ਵਿਕਲਪ ਚੁੱਕਣ ਦਾ ਵੀ ਸੰਕੇਤ ਦਿੰਦਿਆਂ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਕਈ ਫੈਸਲੇ ਮੌਜੂਦ ਹਨ, ਅਸੀਂ ਇਹ ਕਾਨੂੰਨੀ ਲੜਾਈ ਲੜਾਂਗੇ |

Ad Position 22
No active advertisement
ਪਿਛਲੀ ਖ਼ਬਰ ਹਿਲਟਨ ਹੋਟਲ 'ਚ ਹੀ 45 ਸਾਲ ਪਹਿਲਾਂ ਤੱਤਕਾਲੀ ਰਾਸ਼ਟਰਪਤੀ ਰੀਗਨ ਨੂੰ ਮਾਰੀ ਗਈ ਸੀ ਗੋਲੀ ਅਗਲੀ ਖ਼ਬਰ ਬਾਗੀ ਸੰਸਦ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਤੇ ਸੰਵਿਧਾਨ ਨਾਲ ਵੀ ਧੋਖਾ ਕੀਤਾ-ਸੰਜੇ ਸਿੰਘ
Ad Position 24