ਨਵੀਂ ਦਿੱਲੀ, 26 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਾਸ਼ਿੰਗਟਨ ਦੇ ਹਿਲਟਨ ਹੋਟਲ 'ਚ ਦਿੱਤੀ ਰਾਤ ਦੇ ਖਾਣੇ ਦੀ ਦਾਅਵਤ ਦੌਰਾਨ ਵਾਪਰੀ ਗੋਲੀਬਾਰੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ | ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਸ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਜਾਣ ਕੇ ਰਾਹਤ ਮਿਲੀ ਕਿ ਵਾਸ਼ਿੰਗਟਨ ਦੇ ਇਕ ਹੋਟਲ 'ਚ ਹੋਈ ਸੁਰੱਖਿਆ ਘਟਨਾ ਤੋਂ ਬਾਅਦ ਰਾਸ਼ਟਰਪਤੀ ਟਰੰਪ, 'ਫਸਟ ਲੇਡੀ' ਅਤੇ ਉਪ-ਰਾਸ਼ਟਰਪਤੀ ਸੁਰੱਖਿਅਤ ਅਤੇ ਸਿਹਤਮੰਦ ਹਨ | ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਤੰਤਰ 'ਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਇਸ ਦੀ ਸਪੱਸ਼ਟ ਤੌਰ 'ਤੇ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ |