ਅੰਮਿ੍ਤਸਰ, 27 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜੀ ਸ਼ਾਸਨ ਨੇ ਇਕ ਵਾਰ ਫਿਰ ਅਫ਼ਗਾਨਿਸਤਾਨ ਦੇ ਕੁਨਾਰ ਸੂਬੇ 'ਚ ਨਾਗਰਿਕ ਘਰਾਂ ਦੇ ਨਾਲ-ਨਾਲ ਸਈਦ ਜਮਾਲੂਦੀਨ ਅਫ਼ਗਾਨ ਯੂਨੀਵਰਸਿਟੀ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਕਾਫ਼ੀ ਮਨੁੱਖੀ ਅਤੇ ਵਿੱਤੀ ਨੁਕਸਾਨ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿ ਵਲੋਂ ਸੋਮਵਾਰ ਨੂੰ ਅਫ਼ਗਾਨਿਸਤਾਨ ਦੇ ਕੁਨਾਰ ਸੂਬੇ 'ਚ ਕੀਤੇ ਮਿਜ਼ਾਈਲ ਹਮਲਿਆਂ 'ਚ ਘੱਟੋ-ਘੱਟ 3 ਵਿਅਕਤੀ ਮਾਰੇ ਗਏ ਅਤੇ 45 ਹੋਰ ਜ਼ਖ਼ਮੀ ਹੋ ਗਏ | ਕੁਨਾਰ ਸੂਬੇ ਦੇ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਨਜੀਬੁੱਲਾ ਹਨੀਫ਼ ਨੇ ਦੱਸਿਆ ਕਿ ਪੀੜਤਾਂ 'ਚ ਔਰਤਾਂ ਅਤੇ ਬੱਚੇ ਸ਼ਾਮਿਲ ਹਨ | ਹਮਲਿਆਂ 'ਚ ਯੂਨੀਵਰਸਿਟੀ ਦੇ ਇਕ ਹੋਸਟਲ ਨੂੰ ਵੀ ਨਿਸ਼ਾਨਾ ਬਣਾਇਆ ਗਿਆ | ਜਿਸ ਨਾਲ ਵਿਦਿਆਰਥੀਆਂ 'ਚ ਭਗਦੜ ਮੱਚ ਗਈ ਅਤੇ ਉਹ ਜਲਦੀ ਨਾਲ ਆਪਣੀਆਂ ਜਾਨਾਂ ਬਚਾ ਕੇ ਯੂਨੀਵਰਸਿਟੀ ਕੈਂਪਸ ਤੋਂ ਬਾਹਰ ਨਿਕਲ ਗਏ | ਇਸ ਤੋਂ ਇਲਾਵਾ ਸ਼ਹਿਰੀ ਇਲਾਕੇ, ਆਲੇ-ਦੁਆਲੇ ਦੇ ਕਈ ਪਿੰਡ ਅਤੇ ਰਿਹਾਇਸ਼ੀ ਖੇਤਰ ਵੀ ਪ੍ਰਭਾਵਿਤ ਹੋਏ |
ਪਾਕਿ ਨੇ ਅਫ਼ਗਾਨਿਸਤਾਨ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ-3 ਮੌਤਾਂ <br/>
ਅਜੀਤ ਡੈਸਕ
28-04-2026