05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ <br/>

Ad Position 21
No active advertisement
ਅਜੀਤ ਡੈਸਕ 28-04-2026

ਚੰਡੀਗੜ੍ਹ, 27 ਅਪ੍ਰੈਲ (ਏਜੰਸੀ)-ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲਗਾਤਾਰ ਪੈ ਰਹੀ ਗਰਮੀ ਤੋਂ ਬਾਅਦ ਹੁਣ ਰਾਹਤ ਮਿਲਣ ਦੀ ਸੰਭਾਵਨਾ ਹੈ | ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਤੇ ਬੁੱਧਵਾਰ ਲਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ 'ਚ ਗਰਜ-ਚਮਕ ਨਾਲ ਬਿਜਲੀ ਲਿਸ਼ਕਣ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦਾ ਓਰੈਂਜ ਅਲਰਟ ਜਾਰੀ ਕੀਤਾ ਹੈ | ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਵੀਰਵਾਰ ਨੂੰ ਇਹ ਅਸਰ ਘੱਟ ਜਾਵੇਗਾ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ 'ਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ | ਸ਼ੁੱਕਰਵਾਰ ਨੂੰ ਮÏਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਪਰ ਸਨਿਚਰਵਾਰ ਅਤੇ ਐਤਵਾਰ ਨੂੰ ਮੁੜ ਯੈਲੋ ਅਲਰਟ ਨਾਲ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ | ਅੱਜ ਸੋਮਵਾਰ ਨੂੰ ਪੰਜਾਬ ਦਾ ਬਠਿੰਡਾ 43 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦੋਂ ਕਿ ਅੰਮਿ੍ਤਸਰ 'ਚ 40, ਲੁਧਿਆਣਾ 'ਚ 41 ਅਤੇ ਪਟਿਆਲਾ 'ਚ 42.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ | ਹਰਿਆਣਾ ਦੇ ਫਰੀਦਾਬਾਦ ਦੇ ਬੋਪਾਨੀ 'ਚ 44.4, ਰੋਹਤਕ 'ਚ 44.2, ਹਿਸਾਰ 'ਚ 43.4, ਕਰਨਾਲ 'ਚ 42.4, ਅੰਬਾਲਾ 'ਚ 41, ਜਦੋਂ ਕਿ ਗੁਰੂਗ੍ਰਾਮ 'ਚ 43 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ | ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ 'ਚ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ | ਮੌਸਮ ਵਿਭਾਗ ਨੇ ਨਾਗਰਿਕਾਂ ਨੂੰ ਖਾਸ ਕਰਕੇ ਦੁਪਹਿਰ 12 ਵਜੋਂ ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ, ਕਿਉਂਕਿ ਇਸ ਸਮੇਂ ਲੂ ਲੱਗਣ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ | ਜੇਕਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਜਾਣ ਪਵੇ ਤਾਂ ਸਿਰ ਢਕ ਤੇ ਪਾਣੀ ਨਾਲ ਲੈ ਕੇ ਹੀ ਜਾਇਆ ਜਾਵੇ | ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ | ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਤੇ ਹਰਿਆਣਾ 'ਚ ਕਈ ਥਾਵਾਂ 'ਤੇ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਨਹੀਂ 'ਅਰਬਪਤੀ' ਪਾਰਟੀ ਹੈ 'ਆਪ'-ਕਾਂਗਰਸ ਅਗਲੀ ਖ਼ਬਰ ਪਾਕਿ ਨੇ ਅਫ਼ਗਾਨਿਸਤਾਨ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ-3 ਮੌਤਾਂ <br/>
Ad Position 24