05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਰਾਸ਼ਟਰੀ ਬਾਲ ਪੁਰਸਕਾਰਾਂ ਲਈ ਨਾਮਜ਼ਦਗੀਆਂ ਦਾ ਅਮਲ ਸ਼ੁਰੂ

Ad Position 21
No active advertisement
ਅਜੀਤ ਡੈਸਕ 28-04-2026

ਨਵੀਂ ਦਿੱਲੀ, 27 ਅਪ੍ਰੈਲ (ਉਪਮਾ ਡਾਗਾ ਪਾਰਥ)-ਦਲੇਰੀ ਅਤੇ ਬਹਾਦੁਰੀ ਦਾ ਜਜ਼ਬਾ ਵਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਤ ਕਰਨ ਲਈ ਦਿੱਤੇ ਜਾਣ ਵਾਲੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2025 ਲਈ ਨਾਮਜ਼ਦਗੀਆਂ ਦਾ ਅਮਲ ਸ਼ੁਰੂ ਹੋ ਗਿਆ ਹੈ | 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਪੁਰਸਕਾਰਾਂ ਲਈ ਨਾਮਜ਼ਦਗੀ ਅਮਲ 31 ਜੁਲਾਈ ਤੱਕ ਜਾਰੀ ਰਹੇਗਾ | ਰਾਸ਼ਟਰੀ ਪੱਧਰ ਦਾ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦੁਰੀ, ਸਮਾਜਿਕ ਸੇਵਾ, ਵਾਤਾਵਰਨ, ਖੇਡ, ਕਲਾ ਅਤੇ ਸੱਭਿਆਚਾਰ ਤੇ ਸਾਇੰਸ ਅਤੇ ਤਕਨਾਲੋਜੀ ਜਿਹੇ ਖੇਤਰਾਂ 'ਚ ਬਿਹਤਰੀਨ ਕਾਰਗੁਜ਼ਾਰੀ ਕੀਤੀ ਹੋਵੇ | ਇਹ ਪੁਰਸਕਾਰ ਰਾਸ਼ਟਰਪਤੀ ਵਲੋਂ ਦਿੱਤੇ ਜਾਂਦੇ ਹਨ | ਨਾਮਜ਼ਦਗੀ ਸਿਰਫ਼ ਰਾਸ਼ਟਰੀ ਪੁਰਸਕਾਰ ਪੋਰਟਲ awards.gov.in ਰਾਹੀਂ ਹੀ ਸਵੀਕਾਰ ਕੀਤੇ ਜਾਏਗੀ | ਇਸ ਪੋਰਟਲ ਤੇ ਖ਼ੁਦ ਨੂੰ ਵੀ ਨਾਮਜ਼ਦ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ 'ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਨੇ ਮੀਡੀਆ 'ਤੇ ਦਬਾਅ ਬਣਾਉਣ ਲਈ ਰਾਜ ਸ਼ਕਤੀ ਦੀ ਦੁਰਵਰਤੋਂ 'ਤੇ ਪ੍ਰਗਟ... ਅਗਲੀ ਖ਼ਬਰ ਬਟਾਲਾ ਨੇੜੇ ਪਿੰਡ ਭੋਮਾ 'ਚ 2 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ <br/>
Ad Position 24