ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸਮਾਰੋਹ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੂਰਨ <br/>

Ad Position 21
No active advertisement
ਅਜੀਤ ਡੈਸਕ 02-05-2026

ਬੀਰ ਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ
ਕੀਰਤਪੁਰ ਸਾਹਿਬ, 1 ਮਈ-ਛੇ ਗੁਰੂ ਸਾਹਿਬਾਨ ਦੇ ਚਰਨ ਛੋਹ ਪ੍ਰਾਪਤ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਦੇਸ਼ ਅਨੁਸਾਰ ਬਾਬਾ ਗੁਰਦਿੱਤਾ ਜੀ ਵਲੋਂ ਮੋਹੜੀ ਗੱਡ ਕੇ ਵਸਾਈ ਕੀਰਤਪੁਰ ਸਾਹਿਬ ਨਗਰੀ ਦੇ 400 ਸਾਲਾਂ ਸਥਾਪਨਾ ਦਿਵਸ ਦੀ ਸ਼ਤਾਬਦੀ ਦੇ ਸਮਾਗਮ ਅੱਜ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੂਰਨ ਹੋਏ | ਇਸ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੀਰਤਪੁਰ ਸਾਹਿਬ ਨੇ ਜਿਥੇ ਲਗਪਗ ਤਿੰਨ ਦਹਾਕੇ ਗੁਰਿਆਈ ਦਾ ਕੇਂਦਰ ਰਹਿ ਕੇ ਗੁਰੂ ਸਾਹਿਬਾਨ ਦੀਆਂ ਆਤਮਿਕ ਅਤੇ ਬੌਧਿਕ ਯਾਤਰਾਵਾਂ ਨੂੰ ਇਕ ਬੌਧਿਕ ਦਿਸ਼ਾ ਦਿੱਤੀ, ਉੱਥੇ ਹੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਸਥਾਪਨਾ ਭੂਗੌਲਿਕ ਰਣਨੀਤੀ, ਘਟਨਾਵਾਂ ਅਤੇ ਦਾਰਸ਼ਨਿਕ ਗਹਿਰਾਈ ਨੇ ਸਿੱਖ ਪੰਥ ਦੇ ਭਵਿੱਖ ਨੂੰ ਨਿਆਰੀ ਕੌਮੀਅਤ ਅਤੇ ਸੱਭਿਆਚਾਰ ਵਜੋਂ ਸਥਾਪਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕਈ ਨਗਰ ਵਸਾਏ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਕਈ ਸਾਲ ਇਸ ਪਾਵਨ ਨਗਰੀ ਵਿਚ ਬਤੀਤ ਕੀਤੇ | ਇਸੇ ਨਗਰੀ 'ਤੇ ਗੁਰੂ ਹਰਿਰਾਏ ਸਾਹਿਬ ਨੇ ਗੁਰਬਾਣੀ ਦੇ ਪ੍ਰਚਾਰ ਨਾਲ ਮਾਨਵਤਾ ਨੂੰ ਮਾਨਸਿਕ ਤੰਦਰੁਸਤੀ ਦੇਣ ਦੇ ਨਾਲ-ਨਾਲ ਦਵਾਖ਼ਾਨੇ ਰਾਹੀਂ ਰੋਗੀਆਂ ਦੇ ਰੋਗ ਵੀ ਦੂਰ ਕੀਤੇ | ਉਨ੍ਹਾਂ ਕਿਹਾ ਕਿ ਸਿੱਖ ਆਪਣੇ ਗੁਰੂ ਸਾਹਿਬਾਨ ਦੇ ਬਖ਼ਸ਼ਿਸ਼ ਕੀਤੇ ਸਿਧਾਂਤ ਅਨੁਸਾਰ ਹਮੇਸ਼ਾ ਸਰਬੱਤ ਦਾ ਭਲਾ ਮੰਗਦਾ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਹਮੇਸ਼ਾ ਵਿਤਕਰੇ ਭਰੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ | ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰ ਵਲੋਂ ਕੀਤੇ ਜਾ ਰਹੀ ਵਿਤਕਰੇਬਾਜ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਵਾਰ-ਵਾਰ ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਫ਼ੈਸਲਾ ਲੈਣ ਲਈ ਸਰਕਾਰ ਨੂੰ ਕਹਿਣ ਬਾਅਦ ਵੀ ਸਰਕਾਰ ਵਲੋਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਸਿੱਖ ਕੋਈ ਭੀਖ ਨਹੀਂ ਮੰਗਦੇ ਪਰ ਸਰਕਾਰ ਨੂੰ ਆਪਣੀ ਮਨਸ਼ਾ ਅਤੇ ਫ਼ੈਸਲੇ ਨੂੰ ਸਪੱਸ਼ਟਤਾ ਦੇ ਨਾਲ ਸਾਹਮਣੇ ਰੱਖਣਾ ਚਾਹੀਦਾ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਕਿ ਸਿੱਖ ਮਾਮਲਿਆਂ ਦੇ ਹੱਲ ਤਾਂ ਹੀ ਸੰਭਵ ਹੋਣਗੇ, ਜੇ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੇ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਆ ਰਹੀ 650 ਸਾਲਾਂ ਜਨਮ ਸ਼ਤਾਬਦੀ ਵੀ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਮਨਾਈ ਜਾਵੇਗੀ | ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸ਼ਤਾਬਦੀ ਸਮਾਗਮਾਂ ਵਿਚ ਸਹਿਯੋਗ ਕਰਨ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਪਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਸਾਹਿਬਾਨ ਨੇ ਨਿਆਰੀ ਸਿੱਖ ਕੌਮ ਦੇ ਵੱਖਰੇ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਨਗਰ ਵਸਾਏ ਸਨ | ਉਨ੍ਹਾਂ ਕਿਹਾ ਕਿ ਅੱਜ ਸਿੱਖ ਸਭਿਆਚਾਰ ਅਤੇ ਪੰਜਾਬ ਦੀ ਵਸੋਂ ਦੇ ਅਨੁਪਾਤ ਨੂੰ ਇਕ ਗਿਣੀ-ਮਿਥੀ ਸਾਜਿਸ਼ ਤਹਿਤ ਇਕ ਬਸਤੀ ਵਾਂਗ ਵਿਗਾੜਿਆ ਜਾ ਰਿਹਾ ਹੈ | ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੀ ਸ਼ਤਾਬਦੀ ਮਨਾਉਂਦਿਆਂ ਅਜੋਕੀਆਂ ਕੌਮੀ ਚੁਣੌਤੀਆਂ ਨੂੰ ਸਮਝਣ ਅਤੇ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋਣ ਦਾ ਸੱਦਾ ਦਿੱਤਾ | ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀਆਂ ਸੰਬੰਧੀ ਨਵੇਂ ਬਣੇ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਦੀਆਂ ਕੁਝ ਮੱਦਾਂ ਸੰਗਤਾਂ ਅੰਦਰ ਭਰਮ ਪੈਦਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਰ ਸਿੱਖ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਾ ਮੁੱਦਈ ਹੈ, ਪਰੰਤੂ ਇਸ ਕਾਨੂੰਨ ਵਿਚ ਇੰਜ ਲਗਦਾ ਹੈ ਜਿਵੇਂ ਸੇਵਾ ਕਰ ਰਹੇ ਵਿਅਕਤੀਆਂ ਨੂੰ ਦੋਸ਼ੀ ਵਜੋਂ ਪੇਸ਼ ਕੀਤਾ ਜਾ ਰਿਹਾ ਹੋਵੇ | ਉਨ੍ਹਾਂ ਸਰਕਾਰ ਨੂੰ ਕਾਨੂੰਨ ਸੰਬੰਧੀ ਸਪੱਸ਼ਟ ਕਰਨ ਲਈ ਵੀ ਆਖਿਆ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੀ ਸਥਾਪਨਾ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਥਾਪਤ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਫ਼ਲਸਫ਼ੇ ਦਾ ਹੀ ਹਿੱਸਾ ਸੀ, ਜਿਸ ਦਾ ਉਦੇਸ਼ ਬਰਾਬਰੀ, ਸੱਚ, ਧਰਮ ਅਤੇ ਇਨਸਾਫ਼ ਵਾਲਾ ਆਦਰਸ਼ਕ ਸਮਾਜ ਸਿਰਜਣਾ ਸੀ | ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਜਸਵੰਤ ਸਿੰਘ ਪਰਵਾਨਾ ਨੇ ਗੁਰ-ਇਤਿਹਾਸ ਅਤੇ ਗੁਰਮਤਿ ਦੇ ਵਿਚਾਰਾਂ ਦੀ ਸਾਂਝ ਪਾਈ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਦਵਿੰਦਰ ਸਿੰਘ ਸੁਹਾਣਾ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਜੀਤ ਸਿੰਘ ਜੌਲਾਂ, ਬਾਬਾ ਤੇਜਾ ਸਿੰਘ ਖੁੱਡੇ ਕਰਾਲੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੀ ਵਧਾਈ ਦਿੱਤੀ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸੇ ਦੌਰਾਨ ਨਿਹੰਗ ਸਿੰਘ ਦਲਾਂ ਵਲੋਂ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਦੀ ਅਗਵਾਈ 'ਚ ਰਵਾਇਤੀ ਮਹੱਲਾ ਵੀ ਸਜਾਇਆ ਗਿਆ | ਸ਼੍ਰੋਮਣੀ ਕਮੇਟੀ ਵਲੋਂ ਚਿੱਤਰ ਪ੍ਰਦਰਸ਼ਨੀ ਅਤੇ ਪੁਸਤਕ ਪ੍ਰਦਰਸ਼ਨੀ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਜਰਨੈਲ ਸਿੰਘ, ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗ ਬਹਾਦਰ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਮੀਤ ਸਿੰਘ ਬੂਹ, ਪਰਮਜੀਤ ਸਿੰਘ ਲੱਖੇਵਾਲ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲਾ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਲ ਸਿੰਘ ਲਾਛੜੂ, ਸੁਖਵਰਸ ਸਿੰਘ ਪੰਨੂ, ਰਾਮ ਸਿੰਘ ਮੁੰਬਈ, ਜਥੇਦਾਰ ਮੋਹਨ ਸਿੰਘ ਢਾਏ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਬਲਦੇਵ ਸਿੰਘ ਮਸਤਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਜਸਪਾਲ ਸਿੰਘ ਮੁਕਤਸਰ ਸਾਹਿਬ, ਸੁਆਮੀ ਸਤਪ੍ਰੀਤ ਹਰੀ, ਬਾਬਾ ਗੁਰਪ੍ਰੀਤ ਸਿੰਘ ਮਿਸਲ ਸ਼ਹੀਦਾਂ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਹਰਜਿੰਦਰ ਸਿੰਘ ਚਾਹਵਾਲੇ, ਦਰਬਾਰਾ ਸਿੰਘ ਬਾਲਾ ਜ਼ਿਲ੍ਹਾ ਪ੍ਰਧਾਨ, ਬਾਬਾ ਦਿਲਬਾਗ ਸਿੰਘ, ਬਾਬਾ ਸਰੂਪ ਸਿੰਘ ਡੂਮੇਵਾਲ, ਬਾਬਾ ਅਨਹਦਰਾਜ ਸਿੰਘ, ਬਾਬਾ ਤੀਰਥ ਸਿੰਘ, ਭਾਈ ਕੁਲਵਿੰਦਰ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸਤਪਾਲ ਸਿੰਘ ਮੁਲਤਾਨੀ, ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਬਾਬਾ ਮਹਾਂਬੀਰ ਸਿੰਘ ਰਾਜੇਵਾਲ, ਬਾਬਾ ਕਰਮਬੀਰ ਸਿੰਘ, ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਬਾਬਾ ਪ੍ਰੀਤਮ ਸਿੰਘ ਡੂਮੇਲੀ ਵਾਲੇ, ਬਾਬਾ ਜਗਜੀਤ ਸਿੰਘ ਮੜੀਆਂਵਾਲਾ ਦਲ ਵਲੋਂ ਬਾਬਾ ਸਾਬ ਸਿੰਘ, ਬਾਬਾ ਹਰਭਜਨ ਸਿੰਘ ਬਾਬਾ ਸਰਵਨ ਸਿੰਘ, ਬਾਬਾ ਹਰਮਨ ਸਿੰਘ, ਬਾਬਾ ਸੁਖਦੇਵ ਸਿੰਘ ਜੱਬੜ ਵਾਲੇ, ਬਾਬਾ ਸੁਖਜੀਤ ਸਿੰਘ ਘਨੱਈਆ, ਪ੍ਰੋ. ਨਿਰਮਲ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਪਿ੍ੰਸੀਪਲ ਜਸਬੀਰ ਸਿੰਘ, ਇੰਚਾਰਜ ਕਾਰਜ ਸਿੰਘ, ਰਾਜਵਿੰਦਰ ਸਿੰਘ ਜੋਗਾ, ਚੀਫ ਜਗਦੀਸ਼ ਸਿੰਘ ਬੁੱਟਰ, ਭਗਵਾਨ ਸਿੰਘ ਜੌਹਲ, ਬਾਬਾ ਸ਼ਿੰਗਾਰਾ ਸਿੰਘ ਬਿੱਲੂਪੁਰ, ਬਲਦੇਵ ਸਿੰਘ ਮੱਤਾਪੁਰ, ਹਰਭਜਨ ਸਿੰਘ ਪਾਉਂਟਾ ਸਾਹਿਬ, ਬਾਬਾ ਹਰਚਰਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸਿੱਖ ਚਿੰਤਕ ਤਲਵਿੰਦਰ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਪਰਮਜੀਤ ਸਿੰਘ ਪ੍ਰਧਾਨ, ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਵਲੋਂ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ 5 ਰੁਪਏ ਤੱਕ ਹੋ ਸਕਦਾ ਹੈ ਮਹਿੰਗਾ
Ad Position 24
No active advertisement