ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਤੇ ਹਰਿਆਣਾ 'ਚ ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ

Ad Position 21
No active advertisement
ਅਜੀਤ ਡੈਸਕ 02-05-2026

ਚੰਡੀਗੜ੍ਹ, 1 ਮਈ (ਏਜੰਸੀ)-ਕੱਲ੍ਹ ਜਾਣੀ 2 ਮਈ ਤੋਂ ਇਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿਚ ਸਰਗਰਮ ਹੋ ਰਹੀ ਹੈ | ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ 2 ਤੋਂ 7 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ | ਭਾਰਤੀ ਮੌਸਮ ਵਿਭਾਗ ਵਲੋਂ ਅੱਜ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਵਿਚ 2, 3, 6 ਅਤੇ 7 ਮਈ ਨੂੰ ਕੁਝ ਇਲਾਕਿਆਂ ਵਿਚ ਅਤੇ 4 ਤੇ 5 ਮਈ ਨੂੰ ਬਹੁਤੀਆਂ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ | ਅਗਲੇ 48 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਵਿਚ ਦਿਨ ਦੇ ਤਾਪਮਾਨ 'ਚ ਦੋ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਆਸ ਹੈ | ਇਸ ਦੇ ਨਾਲ ਹੀ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ | ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਰੋਹਤਕ ਵਿਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਪੰਜਾਬ ਦੇ ਬਠਿੰਡਾ ਵਿਚ ਤਾਪਮਾਨ 39.5 ਡਿਗਰੀ ਸੈਲਸੀਅਸ ਰਿਹਾ | ਵਰਨਣਯੋਗ ਹੈ ਕਿ ਮਾਰਚ ਅਤੇ ਅਪ੍ਰੈਲ ਦੇ ਸੀਜ਼ਨ ਦੌਰਾਨ ਦੋਵਾਂ ਸੂਬਿਆਂ ਵਿਚ ਮੀਂਹ ਔਸਤ ਨਾਲੋਂ ਵੱਧ ਰਿਹਾ ਹੈ | ਕੁੱਲ ਮਿਲਾ ਕੇ ਇਸ ਸਮੇਂ ਦੌਰਾਨ ਹਰਿਆਣਾ ਵਿਚ 29 ਫ਼ੀਸਦੀ ਅਤੇ ਪੰਜਾਬ ਵਿਚ 19 ਫ਼ੀਸਦੀ ਤੋਂ ਵੱਧ ਮੀਂਹ ਪਿਆ ਹੈ | ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਵਿਚ 2 ਤੋਂ 5 ਮਈ ਤੱਕ ਅਤੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿਚ 3 ਤੋਂ 7 ਮਈ ਦੇ ਦÏਰਾਨ ਹਲਕਾ ਜਾਂ ਦਰਮਿਆਨਾ ਮੀਂਹ ਪੈ ਸਕਦਾ ਹੈ ਅਤੇ ਬਰਫ਼ਬਾਰੀ ਹੋ ਸਕਦੀ ਹੈ¢ ਇਸ ਦੌਰਾਨ ਬੱਦਲ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦਾ ਪਹਿਲਾ ਬਿਨਾਂ ਬੈਰੀਅਰ ਵਾਲਾ ਟੋਲ ਪਲਾਜ਼ਾ ਸ਼ੁਰੂ <br/> ਅਗਲੀ ਖ਼ਬਰ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸਮਾਰੋਹ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੂਰਨ <br/>
Ad Position 24
No active advertisement