15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੀ.ਆਈ.ਏ. ਮੋਗਾ, ਸਰਹਿੰਦ ਤੇ ਸ਼ੰਭੂ ਰੇਲ ਧਮਾਕਿਆਂ ਦਾ ਮੁੱਖ ਮੁਲਜ਼ਮ ਬਾਬਾ ਬੇਅੰਤ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ ਸੀ.ਆਈ.ਏ. ਸਟਾਫ ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲ ਪਟੜੀ ਧਮਾਕਾ ਤੇ ਹਾਲ ਹੀ 'ਚ ਹੋਏ ਸ਼ੰਭੂ ਰੇਲ ਪਟੜੀ 'ਤੇ ਹੋਏ ਬੰਬ ਧਮਾਕੇ ਦੇ ਮੁੱਖ ਸਾਜਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ | ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ | ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਤਸਰ, ਕਾਊਾਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ | ਇਹ ਕਾਮਯਾਬੀ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੀ ਚੱਲ ਰਹੀ ਜਾਂਚ ਦੌਰਾਨ ਸਾਹਮਣੇ ਆਈ ਹੈ | ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਉਰਫ਼ ਜੂਪਾ ਉਕਤ ਥਾਂ 'ਤੇ ਆਈ.ਈ.ਡੀ. ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਮੇਂ ਤੋਂ ਪਹਿਲਾਂ ਹੀ ਆਈ.ਈ.ਡੀ. ਵਿਸਫੋਟ ਹੋਣ ਕਾਰਨ ਉਸਦੀ ਮੌਤ ਹੋ ਗਈ ਸੀ | ਪੁਲਿਸ ਨੇ ਪਹਿਲਾਂ ਹੀ ਚਾਰ ਕੱਟੜਪੰਥੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਸਤਨਾਮ ਸਿੰਘ ਉਰਫ਼ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਹੈਂਡ ਗ੍ਰੇਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਹਨ | ਇਸ ਤੋਂ ਬਾਅਦ ਮਿ੍ਤਕ ਜਗਰੂਪ ਦੇ ਭਰਾ ਸਤਨਾਮ ਉਰਫ਼ ਸੱਤਾ ਦੇ ਖੁਲਾਸੇ 'ਤੇ ਅੱਤਵਾਦੀ ਹਾਰਡਵੇਅਰ ਦਾ ਇਕ ਹੋਰ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਵਿਚ ਇਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.), ਹੈਂਡ ਗ੍ਰੇਨੇਡ, ਵਿਸਫੋਟਕ ਅਤੇ ਆਧੁਨਿਕ ਪਿਸਤੌਲਾਂ ਸ਼ਾਮਿਲ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਜਿੰਦਰ ਅਤੇ ਜਗਰੂਪ ਲੰਬੇ ਸਮੇਂ ਤੋਂ ਸਾਥੀ ਸਨ ਅਤੇ ਸ਼ੰਭੂ ਧਮਾਕੇ ਵਾਲੇ ਦਿਨ, ਇਹ ਦੋਵੇਂ ਪੁਲਿਸ ਤੋਂ ਬਚਣ ਲਈ ਵੱਖੋ-ਵੱਖ ਹੋ ਕੇ ਰਾਜਪੁਰਾ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜਿੰਦਰ ਧਮਾਕੇ ਦੇ ਸਮੇਂ ਮੌਕੇ 'ਤੇ ਮੌਜੂਦ ਸੀ ਪਰ ਕੁਝ ਦੂਰੀ 'ਤੇ ਖੜ੍ਹਾ ਹੋਣ ਕਰਕੇ ਉਹ ਬਚ ਕੇ ਨਿਕਲਣ ਵਿਚ ਕਾਮਯਾਬ ਹੋ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਗੁਰਜਿੰਦਰ ਨੂੰ ਇਹ ਪਤਾ ਲੱਗਾ ਕਿ ਜਗਰੂਪ ਦੀ ਆਈ.ਈ.ਡੀ. ਫਟਣ ਕਾਰਨ ਮੌਤ ਹੋ ਗਈ ਹੈ ਤਾਂ ਉਹ ਮੌਕੇ ਤੋਂ ਭੱਜ ਨਿਕਲਿਆ | ਡੀ.ਜੀ.ਪੀ. ਨੇ ਦੱਸਿਆ ਕਿ ਗੁਰਜਿੰਦਰ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਤਿੰਨੋਂ ਅੱਤਵਾਦੀ ਵਾਰਦਾਤਾਂ 7 ਨਵੰਬਰ 2025 ਨੂੰ ਸੀ.ਆਈ.ਏ. ਮੋਗਾ ਵਿਖੇ ਗ੍ਰਨੇਡ ਹਮਲਾ, 23 ਜਨਵਰੀ 2026 ਨੂੰ ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ 27 ਅਪ੍ਰੈਲ 2026 ਨੂੰ ਸ਼ੰਭੂ ਧਮਾਕਾ ਨੂੰ ਮਲੇਸ਼ੀਆ ਆਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਇਸੇ ਅੱਤਵਾਦੀ ਮਡਿਊਲ ਵਲੋਂ ਅੰਜ਼ਾਮ ਦਿੱਤਾ ਗਿਆ ਸੀ | ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮਲੇਸ਼ੀਆ ਆਧਾਰਤ ਹੈਂਡਲਰ ਅਮਰੀਕਾ ਅਤੇ ਪਾਕਿਸਤਾਨ-ਆਧਾਰਤ ਹੈਂਡਲਰਾਂ ਨਾਲ ਅੱਗੇ ਜੁੜੇ ਹੋਏ ਸਨ | ਉਨ੍ਹਾਂ ਕਿਹਾ ਕਿ ਇਸ ਗਿ੍ਫਤਾਰੀ ਅਤੇ ਪਹਿਲਾਂ ਦੀਆਂ ਬਰਾਮਦਗੀਆਂ ਨਾਲ ਮੋਗਾ, ਸਰਹਿੰਦ ਅਤੇ ਸ਼ੰਭੂ ਵਿਖੇ ਹੋਈਆਂ ਤਿੰਨੋਂ ਅੱਤਵਾਦੀ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ | ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮਿ੍ਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਇਕ ਖੁਫੀਆ ਕਾਰਵਾਈ ਤਹਿਤ ਮੁੱਖ ਦੋਸ਼ੀ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਅੰਮਿ੍ਤਸਰ ਖੇਤਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਛੱਤੀਸਗੜ੍ਹ 'ਚ ਆਈ.ਈ.ਡੀ. ਧਮਾਕਾ-4 ਜਵਾਨ ਸ਼ਹੀਦ <br/> ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਫਾਲਟਾ ਵਿਧਾਨ ਸਭਾ ਖੇਤਰ ਦੇ ਸਾਰੇ 285 ਪੋਲਿੰਗ ਬੂਥਾਂ 'ਤੇ 21 ਨੂੰ ਦੁਬਾਰਾ ਵੋਟਾਂ ਪਾਉਣ ਦਾ ਆਦੇਸ...
Ad Position 24