15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗਿਣਤੀ ਕੇਂਦਰਾਂ 'ਚ ਕੇਂਦਰੀ ਬਲਾਂ ਦੀ ਤਾਇਨਾਤੀ ਖ਼ਿਲਾਫ਼ ਟੀ.ਐਮ.ਸੀ. ਦੀ ਪਟੀਸ਼ਨ ਖ਼ਾਰਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026

ਚੋਣ ਕਮਿਸ਼ਨ ਨੂੰ ਕੋਈ ਆਦੇਸ਼ ਨਹੀਂ ਦੇ ਸਕਦੇ-ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਨਿਚਰਵਾਰ ਨੂੰ ਤਿ੍ਣਮੂਲ ਕਾਂਗਰਸ ਨੂੰ ਝਟਕਾ ਦਿੰਦਿਆਂ ਉਸ ਪਟੀਸ਼ਨ 'ਤੇ ਕੋਈ ਵੀ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ 'ਚ ਪੱਛਮੀ ਬੰਗਾਲ 'ਚ ਵੋਟਾਂ ਦੀ ਗਿਣਤੀ ਲਈ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਾਇਨਾਤੀ ਨੂੰ ਚੁਣੌਤੀ ਦਿੱਤੀ ਗਈ ਸੀ | ਅਦਾਲਤ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਦੇ ਫੈਸਲੇ ਦੇ ਖ਼ਿਲਾਫ਼ ਨਹੀਂ ਜਾਵਾਂਗੇ ਅਤੇ ਅਸੀਂ ਉਸ ਦੇ ਕੰਮ 'ਚ ਕੋਈ ਦਖ਼ਲ ਨਹੀਂ ਦੇਵਾਂਗੇ | ਕੇਂਦਰੀ ਮੁਲਾਜ਼ਮਾਂ ਨੂੰ ਵੋਟਾਂ ਗਿਣਨ ਦੇ ਸੁਪਰਵਾਈਜ਼ਰ ਨਿਯੁਕਤ ਕਰਨ ਦੇ ਫੈਸਲੇ ਖ਼ਿਲਾਫ਼ ਤਿ੍ਣਮੂਲ ਕਾਂਗਰਸ ਨੂੰ ਸੁਪਰੀਮ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਸਰਕੁਲਰ ਦਾ ਪੂਰੀ ਤਰ੍ਹਾਂ ਨਾਲ ਪਾਲਣ ਹੋਵੇਗਾ | ਚੋਣ ਕਮਿਸ਼ਨ ਆਪਣੇ ਮੁਲਾਜ਼ਮ ਖੁਦ ਕੰਟਰੋਲ ਕਰ ਸਕਦਾ ਹੈ ਅਤੇ ਮੁਲਾਜ਼ਮਾਂ ਦੀ ਤਾਇਨਾਤੀ ਨੇਮਾਂ ਦੇ ਖ਼ਿਲਾਫ਼ ਨਹੀਂ ਹੈ | ਜਸਟਿਸ ਜੇ. ਬਾਗਚੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਤਿ੍ਣਮੂਲ ਕਾਂਗਰਸ ਦੀ ਪਟੀਸ਼ਨ 'ਤੇ ਕਿਸੇ ਆਦੇਸ਼ ਦੀ ਲੋੜ ਨਹੀਂ ਹੈ | ਅਦਾਲਤ ਨੇ ਪਟੀਸ਼ਨ 'ਤੇ ਕੋਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤਾ | ਹਾਲਾਂਕਿ ਬੈਂਚ ਨੇ ਪਟੀਸ਼ਨਕਰਤਾ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਏਜੰਟ ਇਸ ਅਮਲ ਦਾ ਹਿੱਸਾ ਬਣੇ ਰਹਿਣਗੇ ਅਤੇ ਵੋਟਾਂ ਦੀ ਗਿਣਤੀ ਦੌਰਾਨ ਟੀ.ਐਮ.ਸੀ. ਦਾ ਨੁਮਾਇੰਦਾ ਉੱਥੇ ਮੌਜੂਦ ਰਹੇਗਾ | ਜ਼ਿਕਰਯੋਗ ਹੈ ਕਿ ਤਿ੍ਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਚੋਣਾਂ 'ਚ ਵੋਟਾਂ ਦੀ ਗਿਣਤੀ ਦੀ ਡਿਊਟੀ 'ਚ ਕੇਂਦਰੀ ਸਰਕਾਰੀ ਅਤੇ ਕੇਂਦਰੀ ਪੀ.ਐਸ.ਯੂ. ਮੁਲਾਜ਼ਮਾਂ ਦੀ ਨਿਯੁਕਤੀ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ |

Ad Position 22
No active advertisement
ਪਿਛਲੀ ਖ਼ਬਰ ਰਾਜੀਵ ਮਿਸਰ ਪੰਜ ਤੱਤਾਂ 'ਚ ਵਿਲੀਨ, ਵੱਡੀ ਗਿਣਤੀ ਵਿੱਚ ਪਹੁੰਚੇ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ 2 ਐਫ.ਆਈ.ਆਰ. ਦਰਜ
Ad Position 24