ਨਵੀਂ ਦਿੱਲੀ, 2 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਹੈ ਕਿ ਸਿਰਫ਼ ਇਸ ਲਈ ਕਿ ਕੋਈ ਸਹਿ-ਦੋਸ਼ੀ ਪਹਿਲਾਂ ਹੀ ਪੈਰੋਲ 'ਤੇ ਹੈ ਤਾਂ ਇਹ ਦੂਜੇ ਦੋਸ਼ੀ ਨੂੰ ਪੈਰੋਲ ਦੇਣ ਤੋਂ ਇਨਕਾਰ ਕਰਨ ਦਾ ਆਧਾਰ ਨਹੀਂ ਹੋ ਸਕਦਾ ¢ ਇਸ ਲਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਇਕ ਦੋਸ਼ੀ ਦੀ ਰਿਹਾਈ ਦਾ ਹੁਕਮ ਦਿੱਤਾ ਤਾਂ ਜੋ ਉਹ ਆਪਣੀ ਧੀ ਨੂੰ ਸਕੂਲ ਦਾਖ਼ਲੇ ਵਿਚ ਮਦਦ ਕਰ ਸਕੇ ¢ ਜਸਟਿਸ ਮਨੋਜ ਜੈਨ ਨੇ ਇਹ ਹੁਕਮ ਇਕ ਉਮਰ ਕੈਦੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ¢ ਦੋਸ਼ੀ ਨੂੰ ਦੋ ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਇਸ ਆਧਾਰ 'ਤੇ ਰਿਹਾਅ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਸ ਦਾ ਸਹਿ-ਦੋਸ਼ੀ ਪਹਿਲਾਂ ਹੀ ਪੈਰੋਲ 'ਤੇ ਸੀ ¢ ਪਟੀਸ਼ਨਕਰਤਾ ਨੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਜਿਸ ਵਿਚ ਕਿਹਾ ਗਿਆ ਸੀ ਕਿ ਉਸ ਦੀ 16 ਸਾਲ ਦੀ ਧੀ ਦੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲੇ ਲਈ ਉਸ ਦੀ ਮੌਜੂਦਗੀ ਜ਼ਰੂਰੀ ਹੈ | ਉਸ ਨੇ ਇਹ ਵੀ ਚਿੰਤਾ ਪ੍ਰਗਟ ਕੀਤੀ ਕਿ ਉਸ ਦਾ ਸਹਿ-ਦੋਸ਼ੀ ਆਪਣੀ ਪੈਰੋਲ ਵਧਾਉਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਨਾਲ ਉਸ ਦੀ ਆਪਣੀ ਰਿਹਾਈ ਵਿਚ ਹੋਰ ਦੇਰੀ ਹੋ ਸਕਦੀ ਹੈ ¢