16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਲ ਫਲਾਹ 'ਵਰਸਿਟੀ ਗਰੁੱਪ ਦੇ ਚੇਅਰਮੈਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਨਵੀਂ ਦਿੱਲੀ, 2 ਮਈ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਹਵਾਲਾ ਰਾਸ਼ੀ ਦੇ ਮਾਮਲੇ 'ਚ ਅਲ ਫਲਾਹ ਯੂਨੀਵਰਸਿਟੀ ਗਰੁੱਪ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ¢ਵਧੀਕ ਸੈਸ਼ਨ ਜੱਜ ਸ਼ੀਤਲ ਚÏਧਰੀ ਪ੍ਰਧਾਨ ਨੇ ਸਿੱਦੀਕੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ¢ ਈ.ਡੀ. ਨੇ ਦੋਸ਼ਾਂ ਦੀ ਗੰਭੀਰਤਾ ਅਤੇ ਜਾਂਚ ਦੇ ਚੱਲ ਰਹੇ ਪੜਾਅ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ¢ਸਿੱਦੀਕੀ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਸ਼ਾਮਿਲ ਹੋਣ ਲਈ ਗਿ੍ਫ਼ਤਾਰ ਕੀਤਾ ਗਿਆ ਸੀ¢ ਇਹ ਮਾਮਲਾ ਫਰੀਦਾਬਾਦ 'ਚ ਆਪਣੇ ਵਿਦਿਅਕ ਸੰਸਥਾਨ 'ਚ ਵਿਦਿਆਰਥੀਆਂ ਦੁਆਰਾ ਅਦਾ ਕੀਤੀਆਂ ਗਈਆਂ ਫੀਸਾਂ ਤੋਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਫੰਡ ਇਕੱਠਾ ਕਰਨ ਨਾਲ ਸੰਬੰਧਿਤ ਹੈ¢ ਉਸ ਨੂੰ ਨਵੰਬਰ 2025 'ਚ ਈ.ਡੀ. ਨੇ ਗਿ੍ਫ਼ਤਾਰ ਕੀਤਾ ਸੀ ਅਤੇ ਇਸ ਵੇਲੇ ਉਹ ਨਿਆਂਇਕ ਹਿਰਾਸਤ 'ਚ ਹੈ¢

Ad Position 22
No active advertisement
ਪਿਛਲੀ ਖ਼ਬਰ ਬੈਂਕ ਧੋਖਾਧੜੀ 'ਚ ਲੋੜੀਂਦਾ ਭਗੌੜਾ ਯੂ.ਏ.ਈ. ਤੋਂ ਲਿਆਂਦਾ <br/> ਅਗਲੀ ਖ਼ਬਰ 15 ਬੂਥਾਂ 'ਤੇ ਪਈਆਂ ਮੁੜ ਵੋਟਾਂ ਦੌਰਾਨ ਕਰੀਬ 90 ਫ਼ੀਸਦੀ ਵੋਟਿੰਗ <br/>
Ad Position 24