ਨਵੀਂ ਦਿੱਲੀ, 2 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਇਕ ਮਹੱਤਵਪੂਰਨ ਫ਼ੈਸਲੇ 'ਚ ਕਿਹਾ ਹੈ ਕਿ ਪਤਨੀ ਦੇ ਨਾਲ ਵਿਆਹੁਤਾ ਝਗੜੇ ਦੌਰਾਨ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਤਹਿਤ ਪਤੀ ਦੀ ਆਮਦਨ ਟੈਕਸ ਵੇਰਵਿਆਂ ਦਾ ਖ਼ੁਲਾਸਾ ਨਹੀਂ ਕੀਤਾ ਜਾ ਸਕਦਾ | ਨਿੱਜਤਾ ਦੇ ਅਧਿਕਾਰ ਨੂੰ ਸੂਚਨਾ ਦੇ ਅਧਿਕਾਰ ਤੋਂ ਉਤੇ ਰੱਖਦੇ ਹੋਏ ਅਦਾਲਤ ਨੇ ਪਤੀ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਫ਼ੈਸਲੇ ਨਾਲ ਇਹ ਸਾਫ਼ ਹੋ ਗਿਆ ਹੈ ਕਿ ਆਰ.ਟੀ.ਆਈ. ਦੀ ਵਰਤੋਂ ਨਿੱਜੀ ਝਗੜੇ ਜਾਂ ਨਿੱਜੀ ਮੁਕੱਦਮਿਆਂ ਵਿਚ ਹਥਿਆਰ ਵਜੋਂ ਨਹੀਂ ਕੀਤੀ ਜਾ ਸਕਦੀ | ਜਸਟਿਸ ਪੁਸ਼ਪੇਂਦਰ ਕੁਮਾਰ ਕੌਰਵ ਨੇ ਕਿਹਾ ਕਿ ਅਜਿਹੀ ਜਾਣਕਾਰੀ ਆਰ.ਟੀ.ਆਈ. ਐਕਟ ਤਹਿਤ 'ਵਿਆਪਕ ਜਨਹਿਤ' ਦੇ ਅਪਵਾਦ ਦੇ ਦਾਇਰੇ ਵਿਚ ਨਹੀਂ ਆਉਂਦੀ | ਅਦਾਲਤ ਨੇ ਇਸ ਮਾਮਲੇ 'ਚ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ ਇਕ ਆਦੇਸ਼ ਨੂੰ ਰੱਦ ਕਰ ਦਿੱਤਾ | ਦੱਸਣਯੋਗ ਹੈ ਕਿ ਇਹ ਮਾਮਲਾ ਇਕ ਪਤੀ-ਪਤਨੀ ਵਿਚਕਾਰ ਚੱਲ ਰਹੇ ਗੁਜ਼ਾਰਾ ਭੱਤਾ ਦੇ ਮੁਕੱਦਮੇ ਨਾਲ ਜੁੜਿਆ ਹੋਇਆ ਹੈ | ਪਤਨੀ ਨੇ ਸੀ.ਆਈ.ਸੀ. 'ਚ ਅਪੀਲ ਕੀਤੀ ਸੀ ਕਿ ਉਸ ਦੇ ਪਤੀ ਦੀ ਆਮਦਨ ਦੀ ਜਾਣਕਾਰੀ ਦਿੱਤੀ ਜਾਵੇ ¢