13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਭਗਵੰਤ ਮਾਨ ਤੇ ਰਾਘਵ ਚੱਢਾ ਇਕੋ ਦਿਨ ਕਰਨਗੇ ਰਾਸ਼ਟਰਪਤੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 04-05-2026
ਚੰਡੀਗੜ੍ਹ, 3 ਮਈ (ਸੰਦੀਪ ਕੁਮਾਰ ਮਾਹਨਾ)– ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਗਈ ਹੈ | ਸਿਆਸੀ ਗਲਿਆਰਿਆਂ 'ਚ ਇਹ ਚਰਚਾ ਹੈ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਸਿਆਸੀ ਬਦਲਾਖੋਰੀ ਅਤੇ ਹਾਲ ਹੀ 'ਚ ਪਾਰਟੀ ਛੱਡਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਉਠਾਏ ਜਾ ਸਕਦੇ ਹਨ | ਸੂਤਰਾਂ ਮੁਤਾਬਕ ਰਾਸ਼ਟਰਪਤੀ ਨੇ ਰਾਘਵ ਚੱਢਾ ਸਮੇਤ ਤਿੰਨ ਹੋਰ ਰਾਜ ਸਭਾ ਮੈਂਬਰਾਂ ਨੂੰ 5 ਮਈ ਨੂੰ ਸਵੇਰੇ 10.40 ਵਜੇ ਮੁਲਾਕਾਤ ਲਈ ਸਮਾਂ ਦੇ ਦਿੱਤਾ ਹੈ | ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਉਸੇ ਦਿਨ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਹੈ | ਹਾਲਾਂਕਿ ਇਸ ਦੌਰਾਨ 'ਆਪ' ਦੇ ਸਾਰੇ ਵਿਧਾਇਕ ਮੁੱਖ ਮੰਤਰੀ ਨਾਲ ਦਿੱਲੀ ਜਾਣਗੇ, ਪਰ ਮੁੱਖ ਮੰਤਰੀ ਇਕੱਲੇ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ | ਇਸ ਮੌਕੇ ਮੁੱਖ ਮੰਤਰੀ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਨੂੰ ਵਾਪਸ ਬੁਲਾਉਣ ਦੀ ਅਪੀਲ ਕਰ ਸਕਦੇ ਹਨ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵੀ ਆਪਣਾ ਪੱਖ ਰੱਖਣਗੇ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 1 ਮਈ ਨੂੰ ਵਿਧਾਨ ਸਭਾ 'ਚ ਭਰੋਸਗੀ ਮਤਾ ਜਿੱਤ ਕੇ ਆਪਣਾ ਬਹੁਮਤ ਸਾਬਤ ਕਰ ਦਿੱਤਾ ਸੀ | 117 ਮੈਂਬਰਾਂ ਵਾਲੇ ਸਦਨ 'ਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿਚ ਵੋਟ ਪਾਈ, ਜਦਕਿ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਾਕਆਊਟ ਕੀਤਾ | ਕੁਝ ਵਿਧਾਇਕ ਜੇਲ੍ਹ 'ਚ ਹੋਣ ਕਰਕੇ ਵੋਟਿੰਗ 'ਚ ਹਿੱਸਾ ਨਹੀਂ ਲੈ ਸਕੇ |

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਵਲੋਂ ਸਰਕਾਰ ਦਾ ਬੇਅਦਬੀ ਸੰਬੰਧੀ ਕਾਨੂੰਨ ਰੱਦ ਅਗਲੀ ਖ਼ਬਰ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਤੇ ਪੁਡੂਚੇਰੀ 'ਚ ਵੋਟਾਂ ਦੀ ਗਿਣਤੀ ਅੱਜ
Ad Position 24